ਕਾਰੀਗਰਾਂ ਦੇ ਹੁਨਰ ਨੂੰ ਮਿਲੇ ਮਾਣ , ਪੰਜਾਬ ਦੀ ਤਰੱਕੀ ਨੂੰ ਮਿਲੇ ਨਵੀਂ ਉਡਾਣ - ਕੇਵਲ ਸਿੰਘ ਢਿੱਲੋਂ
ਲੁਧਿਆਣਾ, 9 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਪੁਰਬ ਮੌਕੇ ਬਾਬਾ ਵਿਸ਼ਵਕਰਮਾ ਭਵਨ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਰੀਗਰ ਪੰਜਾਬ ਦੀ ਮਿਹਨਤ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੇ ਹੁਨਰ ਦਾ ਸਨਮਾਨ ਕਰਨਾ ਖ਼ੁਸ਼ਹਾਲ ਪੰਜਾਬ ਦੀ ਨੀਂਹ ਹੈ।
ਲੁਧਿਆਣਾ, 9 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਪੁਰਬ ਮੌਕੇ ਬਾਬਾ ਵਿਸ਼ਵਕਰਮਾ ਭਵਨ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਰੀਗਰ ਪੰਜਾਬ ਦੀ ਮਿਹਨਤ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੇ ਹੁਨਰ ਦਾ ਸਨਮਾਨ ਕਰਨਾ ਖ਼ੁਸ਼ਹਾਲ ਪੰਜਾਬ ਦੀ ਨੀਂਹ ਹੈ। ਸ. ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਪੀ.ਐਮ. ਵਿਸ਼ਵਕਰਮਾ ਯੋਜਨਾ ਰਾਹੀਂ ਰਵਾਇਤੀ ਕਾਰੀਗਰਾਂ ਨੂੰ ਪਛਾਣ ਪੱਤਰ, ਹੁਨਰ ਸਿਖਲਾਈ, ਆਧੁਨਿਕ ਸੰਦਾਂ ਲਈ ਸਹਾਇਤਾ ਅਤੇ ਸਸਤੇ ਕਰਜ਼ੇ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਾਰੀਗਰਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ਮਿਹਨਤ ਅਤੇ ਕਿਰਤ ਨਾਲ ਜੁੜੀ ਹੋਈ ਹੈ। ਕਾਰੀਗਰਾਂ ਦੇ ਹੁਨਰ ਨੂੰ ਉਤਸ਼ਾਹਿਤ ਕਰਕੇ ਹੀ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਅਤੇ ਬਾਬਾ ਵਿਸ਼ਵਕਰਮਾ ਭਵਨ ਦੀ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ, ਐਡਵੋਕੇਟ ਬਿਕਰਮ ਸਿੰਘ ਸਿੱਧੂ, ਰਜਨੀਸ਼ ਧੀਮਾਨ, ਗੁਰਦੇਵ ਸ਼ਰਮਾ ਦੇਬੀ, ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ, ਪ੍ਰਵੀਨ ਬਾਂਸਲ, ਨਵਲ ਜੈਨ, ਡਾ. ਸਤੀਸ਼ ਕੁਮਾਰ, ਗੁਰਦੀਪ ਸਿੰਘ ਗੋਸ਼ਾ ਆਦਿ ਮੌਜੂਦ ਸਨ।