10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬੀਬੀ ਸਤਵਿੰਦਰ ਕੌਰ ਬਿੱਟੀ ਨੇ ਹਲਕਾ ਸਾਹਨੇਵਾਲ ’ ਚ ਚੋਣ ਸਰਗਰਮੀਆਂ ਕੀਤੀਆਂ ਤੇਜ਼

ਭਾਮੀਆਂ ਕਲਾਂ, 10 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਪ੍ਰਸਿੱਧ ਪੰਜਾਬੀ ਗਾਇਕਾ ਬੀਬੀ ਸਤਵਿੰਦਰ ਕੌਰ ਬਿੱਟੀ ਵਲੋਂ ਹਲਕਾ ਸਾਹਨੇਵਾਲ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਹਲਕਾ ਸਾਹਨੇਵਾਲ ਦੇ ਪਿੰਡ ਰੋੜ ਵਿਖੇ ਕਰਵਾਏ ਗਏ ਕੁਸ਼ਤੀ ਦੰਗਲ ਮੇਲੇ ਵਿਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 11-11-2026
ਭਾਮੀਆਂ ਕਲਾਂ, 10 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਪ੍ਰਸਿੱਧ ਪੰਜਾਬੀ ਗਾਇਕਾ ਬੀਬੀ ਸਤਵਿੰਦਰ ਕੌਰ ਬਿੱਟੀ ਵਲੋਂ ਹਲਕਾ ਸਾਹਨੇਵਾਲ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਹਲਕਾ ਸਾਹਨੇਵਾਲ ਦੇ ਪਿੰਡ ਰੋੜ ਵਿਖੇ ਕਰਵਾਏ ਗਏ ਕੁਸ਼ਤੀ ਦੰਗਲ ਮੇਲੇ ਵਿਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਬਿੱਟੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਹਿੱਤਾਂ ਤੇ ਹੱਕਾਂ ਦੀ ਰਾਖੀ ਲਈ ਵਚਨਬੱਧ ਰਹੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਹੁਣ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਸਿਆਸੀ ਮਾਹੌਲ ਬਣ ਰਿਹਾ ਹੈ ਤੇ ਸਮੁੱਚੀ ਹਾਈਕਮਾਂਡ ਅਤੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਸੱਤਾ ਸੰਭਾਲੇਗੀ। ਇਸ ਮੌਕੇ ਕੁਸ਼ਤੀ ਦੰਗਲ ਮੇਲੇ ਦੀ ਪ੍ਰਬੰਧਕ ਕਮੇਟੀ ਵਲੋਂ ਬੀਬੀ ਸਤਵਿੰਦਰ ਕੌਰ ਬਿੱਟੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੈਪੀ ਭਾਗਪੁਰ, ਕੁਲਰਾਜ ਸਿੰਘ ਗਰੇਵਾਲ ਅਤੇ ਪ੍ਰਬੰਧਕ ਕਮੇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਹੋਂ ਰੋਡ ’ ਤੇ 3 ਮੰਜ਼ਿਲਾਂ ਹੌਜ਼ਰੀ ਫ਼ੈਕਟਰੀ ਨੂੰ ਲੱਗੀ ਅੱਗ * ਲੱਖਾਂ ਦਾ ਸਾਮਾਨ ਸੜ ਕੇ ਸੁਆਹ, * 22 ਫਾਇਰ ਬ੍ਰਿਗੇਡ ਗ... ਅਗਲੀ ਖ਼ਬਰ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵਲੋਂ ਤਿਉਹਾਰਾਂ ਦੇ ਸੀਜਨ ’ ਚ ਕੂੜੇ ਦੀ ਤੇਜ਼ੀ ਨਾਲ ਚੁਕਾਈ ਦੇ ਹੁਕਮ
Ad Position 24