10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰਾਹੋਂ ਰੋਡ ’ ਤੇ 3 ਮੰਜ਼ਿਲਾਂ ਹੌਜ਼ਰੀ ਫ਼ੈਕਟਰੀ ਨੂੰ ਲੱਗੀ ਅੱਗ * ਲੱਖਾਂ ਦਾ ਸਾਮਾਨ ਸੜ ਕੇ ਸੁਆਹ, * 22 ਫਾਇਰ ਬ੍ਰਿਗੇਡ ਗੱਡੀਆਂ ਨੇ ਅੱਗ ’ਤੇ ਪਾਇਆ ਕਾਬੂ

ਲੁਧਿਆਣਾ, 10 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮਹਾਂਨਗਰ ਦੇ ਰਾਹੋਂ ਰੋਡ ਸਥਿਤ ਸ਼ਨੀ ਦੇਵ ਮੰਦਰ ਵਾਲੀ ਗਲੀ ਵਿਚ ਸੋਮਵਾਰ ਦੇਰ ਰਾਤ 3 ਮੰਜ਼ਿਲਾਂ ਬੀ. ਬੀ.

Ad Position 21
No active advertisement
ਅਜੀਤ ਡੈਸਕ 11-11-2026
ਲੁਧਿਆਣਾ, 10 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮਹਾਂਨਗਰ ਦੇ ਰਾਹੋਂ ਰੋਡ ਸਥਿਤ ਸ਼ਨੀ ਦੇਵ ਮੰਦਰ ਵਾਲੀ ਗਲੀ ਵਿਚ ਸੋਮਵਾਰ ਦੇਰ ਰਾਤ 3 ਮੰਜ਼ਿਲਾਂ ਬੀ. ਬੀ. ਐਮ. ਹੌਜ਼ਰੀ ਫ਼ੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਫ਼ੈਕਟਰੀ ਨੂੰ ਆਪਣੀ ਲਪੇਟ ਵਿਚ ਲੈ ਲਿਆ। ਫ਼ੈਕਟਰੀ ਅੰਦਰ ਪਈਆਂ ਸਕੂਲੀ ਵਰਦੀਆਂ, ਕੱਪੜਾ ਤੇ ਹੋਰ ਜਲਨਸ਼ੀਲ ਵਸਤਾਂ ਅੱਗ ਦੀ ਭੇਟ ਚੜ੍ਹ ਗਈਆਂ। ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪੁੱਜ ਗਈਆਂ। ਅੱਗ ਦੀ ਤੇਜ਼ੀ ਨੂੰ ਦੇਖਦਿਆਂ ਲਗਭਗ 22 ਫਾਇਰ ਬ੍ਰਿਗੇਡ ਗੱਡੀਆਂ ਬੁਲਾਈਆਂ ਗਈਆਂ। ਫਾਇਰ ਕਰਮਚਾਰੀਆਂ ਵਲੋਂ ਲਗਾਤਾਰ ਪਾਣੀ ਦੀਆਂ ਬੁਛਾੜਾਂ ਮਾਰ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਕਰੀਬ 3 ਘੰਟਿਆਂ ਦੀ ਸਖ਼ਤ ਜੱਦੋ ਜਹਿਦ ਮਗਰੋਂ ਅੱਗ ’ਤੇ ਕਾਬੂ ਪਾਇਆ ਜਾ ਸਕਿਆ। ਅੱਗ ਦੀਆਂ ਉੱਚੀਆਂ ਲਪਟਾਂ ਤੇ ਧੂੰਏਂ ਦੇ ਗੁਬਾਰ ਕਾਰਨ ਆਸ ਪਾਸ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਰਿਹਾ। ਫਾਇਰ ਕਰਮਚਾਰੀਆਂ ਨੇ ਮਸ਼ੱਕਤ ਕਰਦਿਆਂ ਅੱਗ ਨੂੰ ਹੋਰ ਇਮਾਰਤਾਂ ਤੱਕ ਫੈਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਮੁੱਢਲੀ ਜਾਣਕਾਰੀ ਅਨੁਸਾਰ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਅੱਗ ਕਾਰਨ ਲੱਖਾਂ ਰੁਪਏ ਦੇ ਸਾਮਾਨ ਤੇ ਮਸ਼ੀਨਰੀ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਹਾਲਾਂਕਿ ਅਸਲ ਨੁਕਸਾਨ ਦਾ ਪਤਾ ਜਾਂਚ ਅਤੇ ਮੁਲਾਂਕਣ ਮਗਰੋਂ ਹੀ ਲੱਗ ਸਕੇਗਾ। ਇਲਾਕੇ ਦੇ ਕੁੱਝ ਲੋਕਾਂ ਵਲੋਂ ਅੱਗ ਲੱਗਣ ਪਿੱਛੇ ਪਟਾਕੇ ਦੀ ਚੰਗਿਆੜੀ ਨੂੰ ਸੰਭਾਵਿਤ ਕਾਰਨ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਦੀ ਜ਼ਮੀਨ ’ ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ ਚ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਹਲਕਾ ਸਾਹਨੇਵਾਲ ’ ਚ ਚੋਣ ਸਰਗਰਮੀਆਂ ਕੀਤੀਆਂ ਤੇਜ਼
Ad Position 24