10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਝੋਨੇ ਦੀ ਖ਼ਰੀਦ ਬੰਦ ਕਰਨ ਖ਼ਿਲਾਫ਼ ਵਫ਼ਦ ਏ . ਡੀ . ਸੀ . ਨੂੰ ਮਿਲਿਆ

ਲੁਧਿਆਣਾ, 10 ਨਵੰਬਰ (ਜਸਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮਲੌਦ ਦਾ ਵਫ਼ਦ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਕਰਨ ਖ਼ਿਲਾਫ਼ ਬਲਾਕ ਸਕੱਤਰ ਨਾਜਰ ਸਿੰਘ ਸਿਆੜ ਤੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਉਕਸੀ ਦੀ ਅਗਵਾਈ ਹੇਠ ਏ. ਡੀ.

Ad Position 21
No active advertisement
ਅਜੀਤ ਡੈਸਕ 11-11-2026
ਲੁਧਿਆਣਾ, 10 ਨਵੰਬਰ (ਜਸਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮਲੌਦ ਦਾ ਵਫ਼ਦ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਕਰਨ ਖ਼ਿਲਾਫ਼ ਬਲਾਕ ਸਕੱਤਰ ਨਾਜਰ ਸਿੰਘ ਸਿਆੜ ਤੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਉਕਸੀ ਦੀ ਅਗਵਾਈ ਹੇਠ ਏ. ਡੀ. ਸੀ. ਸ਼੍ਰੇਆਸ਼ੀ ਜੈਨ ਨੂੰ ਮਿਲਿਆ। ਵਫ਼ਦ ਨੇ ਮੰਗ ਕੀਤੀ ਕਿ ਮੰਡੀਆਂ ਵਿਚ ਪਏ ਤੇ ਖੇਤਾਂ ਵਿਚ ਖੜੇ ਝੋਨੇ ਦਾ ਦਾਣਾ ਦਾਣਾ ਖ਼ਰੀਦਿਆ ਜਾਵੇ। ਖ਼ਰੀਦ ਮੁਕੰਮਲ ਹੋਣ ਤੱਕ ਖ਼ਰੀਦ ਏਜੰਸੀਆਂ ਮੰਡੀਆਂ ਵਿਚ ਹਾਜ਼ਰ ਰਹਿਣ। ਵਫ਼ਦ ਨੇ ਸਬੰਧਿਤ ਅਧਿਕਾਰੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਖ਼ਰੀਦ ਬੰਦ ਕੀਤੀ ਗਈ ਤਾਂ ਕਿਸਾਨ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ, ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ੁੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਅੱਜ ਦੇ ਵਫ਼ਦ ਵਿਚ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ, ਮਨੋਹਰ ਸਿੰਘ ਕਲਾਹੜ, ਬਲਵੰਤ ਸਿੰਘ ਘੁਡਾਣੀ ਵੀ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪਨਬੱਸ / ਪੀ . ਆਰ . ਟੀ . ਸੀ . ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਕਾਲੀ ਆਗੂ ਦੀ ਜ਼ਮੀਨ ’ ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ ਚ ਦੋ ਖ਼ਿਲਾਫ਼ ਕੇਸ ਦਰਜ
Ad Position 24