ਪੰਜਾਬ ਰੋਡਵੇਜ਼ ਪਨਬੱਸ / ਪੀ . ਆਰ . ਟੀ . ਸੀ . ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
ਲੁਧਿਆਣਾ, 10 ਨਵੰਬਰ (ਜਸਵਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ.
ਲੁਧਿਆਣਾ, 10 ਨਵੰਬਰ (ਜਸਵਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਬੱਬੂ ਵਲੋਂ ਸਾਥੀਆਂ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਡਿਪੂ ਗੇਟ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਾਲ ਹੁਣ ਤੱਕ 65 ਤੋਂ 70 ਮੀਟਿੰਗਾਂ ਹੋ ਚੁੱਕੀਆਂ ਹਨ,ਪਰ ਅਫ਼ਸੋਸ ਦੀ ਗੱਲ ਹੈ ਕਿ ਬਹੁਤ ਮੀਟਿੰਗਾਂ ਅਤੇ ਵਾਰ-ਵਾਰ ਦਿੱਤੇ ਭਰੋਸਿਆਂ ਅਤੇ ਸਰਕਾਰ ਦੀ ਬਿਆਨਬਾਜ਼ੀ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾਂ ਗਿਆ। ਪਟਿਆਲੇ ਵਿਖੇ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਪੰਜਾਬ ਵਲੋਂ 26 ਅਕਤੂਬਰ ਨੂੰ ਕੰਟਰੈਕਟ ਤੇ ਕਰਨ ਦੇ ਆਫਰ ਲੈਟਰ ਵੀ ਦਿੱਤੇ ਪਰ ਕੋਈ ਵੀ ਮੁਲਾਜ਼ਮ ਨੂੰ ਹੁਣ ਤੱਕ ਕੰਟਰੈਕਟ ਤੇ ਨਹੀਂ ਕੀਤਾ ਗਿਆ, ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਾਰੇ ਆਫਰ ਲੈਟਰ ਝੂਠੇ ਹਨ। ਸਤਿਗੁਰੂ ਸਿੰਘ, ਗੁਰਵਿੰਦਰ ਸਿੰਘ ਅਮਰੀਕ ਸਿੰਘ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਮੁਲਾਜ਼ਮ ਸਰਕਾਰ ਦੇ ਝੂਠੇ ਭਰੋਸਿਆਂ ਵਿਚ ਆਉਣ ਵਾਲੇ ਨਹੀਂ ਹਨ। ਜੇਕਰ ਸਰਕਾਰ ਨੇ ਤੁਰੰਤ ਮੰਗਾਂ ਦਾ ਹੱਲ ਨਾ ਕੀਤਾ ਤਾਂ 16 ਨਵੰਬਰ ਤੋਂ ਹੜਤਾਲ ਕੀਤੀ ਜਾਵੇਗੀ,ਅਤੇ ਮੁੱਖ ਮੰਤਰੀ ਪੰਜਾਬ ਸਮੇਂਤ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਟਰਾਂਸਪੋਰਟ ਵਿਭਾਂਗ ਦੇ ਅਧਿਕਾਰੀਆਂ ਦੀ ਹੋਵੇਗੀ।