10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 10 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ।

Ad Position 21
No active advertisement
ਅਜੀਤ ਡੈਸਕ 11-11-2026
ਲੁਧਿਆਣਾ, 10 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਰਵਿੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ: ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਤੇਜਿੰਦਰ ਪਾਲ ਸਿੰਘ, ਰਮਨਦੀਪ ਸਿੰਘ ਦੀਪਕ, ਅਮਨਪ੍ਰੀਤ ਸਿੰਘ ਅਮਨੀ, ਦਰਸ਼ਨ ਸਿੰਘ ਦਰਸ਼ੀ, ਹਰਸ਼ਰਨ ਸਿੰਘ, ਸੁਰਜੀਤ ਸਿੰਘ, ਹਰਕੀਰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਮਾਰਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਰਾਜਸ਼੍ਰੀ 50 ਵੀਕਲੀ ਲਾਟਰੀ ਦੇ ਪਹਿਲੇ ਇਨਾਮ ਲਈ ਕਰਵਾਏ ਸਮਾਰੋਹ ’ ਚ ਜੇਤੂ ਗੁਰੂਪਾਲ ਸਿੰਘ ਨੂੰ 21 ਲੱਖ ਰੁਪਏ ਦਾ ਬੈਂਕ... ਅਗਲੀ ਖ਼ਬਰ ਜਸਵੀਰ ਸਿੰਘ ਖੈਹਿਰਾ ਬੇਟ ਨਹੀਂ ਰਹੇ
Ad Position 24