10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੱਤਰਕਾਰ ਜੋੜੇ ’ ਤੇ ਗੋਲੀਆਂ ਚਲਾਉਣ ਵਾਲਾ ਨੌਜਵਾਨ ਕਾਬੂ

ਲੁਧਿਆਣਾ, 10 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਚੰਡੀਗੜ੍ਹ ਤੋਂ ਛਪਦੇ ਇਕ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਤੇ ਉਸ ਦੀ ਪਤਨੀ ’ਤੇ ਗੋਲੀਆਂ ਚਲਾਉਣ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ.

Ad Position 21
No active advertisement
ਅਜੀਤ ਡੈਸਕ 11-11-2026
ਲੁਧਿਆਣਾ, 10 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਚੰਡੀਗੜ੍ਹ ਤੋਂ ਛਪਦੇ ਇਕ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਤੇ ਉਸ ਦੀ ਪਤਨੀ ’ਤੇ ਗੋਲੀਆਂ ਚਲਾਉਣ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਆਲਮ ਵਿਜੇ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਰਵਿੰਦਰ ਸਿੰਘ ਉਰਫ ਰਵੀ ਪੁੱਤਰ ਰਜਿੰਦਰ ਸਿੰਘ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਵਜੋਂ ਕੀਤੀ ਗਈ ਹੈ। ਉਸ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਅਤੇ 7 ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੇ ਬੀਤੇ ਦਿਨ ਪੀ.ਏ.ਯੂ. ਗੇਟ ਨੰਬਰ 8 ਨੇੜੇ ਜਾ ਰਹੇ ਪੱਤਰਕਾਰ ਗਗਨ ਅਰੋੜਾ ਤੇ ਉਸ ਦੀ ਪਤਨੀ ਨਵਨੀਤ ਕੌਰ ’ਤੇ ਉਸ ਵਕਤ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ, ਜਦੋਂ ਕਿ ਉਹ ਕਾਰ ਵਿਚ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਇਸ ਤੋਂ ਬਾਅਦ ਆਪਣੀ ਭੈਣ ਦੇ ਘਰ ਚਲਾ ਗਿਆ, ਜਿੱਥੋਂ ਕਿ ਪੁਲਿਸ ਨੇ ਅੱਜ ਉਸ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਅਤੇ 7 ਕਾਰਤੂਸ ਬਰਾਮਦ ਕੀਤੇ ਹਨ, ਜੋ ਕਿ ਉਸ ਨੇ ਐਮ.ਬੀ.ਡੀ. ਮਾਲ ਦੇ ਬਾਹਰੋਂ ਇਕ ਕਾਰ ਵਿਚੋਂ ਚੋਰੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਸ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਲੁੱਟ ਅਤੇ ਚੋਰੀ ਦੇ ਮਾਮਲੇ ਦਰਜ ਹਨ ਤੇ ਉਹ ਪੇਸ਼ੇ ਤੋਂ ਮਿਸਤਰੀ ਹੈ। ਪਹਿਲਾਂ ਵੀ ਮਾਡਲ ਟਾਊਨ ਇਲਾਕੇ ਵਿਚ ਗੋਲੀ ਚਲਾਉਣ ਦੀ ਵਾਰਦਾਤ ਕਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜੇ ਵੀ ਹੋਰ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਭਵਨ ਵਿਖੇ ਤੀਸਰਾ ਪੁਸਤਕ ਮੇਲਾ ਤੇ ਸਾਹਿਤ ਉਤਸਵ 21 ਤੋਂ - ਡਾ . ਪੰਧੇਰ ਅਗਲੀ ਖ਼ਬਰ ਸਿੱਖ ਮਿਸ਼ਨਰੀ ਸਕੂਲ ਵਲੋਂ ਅਧਿਆਪਕਾਂ ਨੂੰ ਦੀਵਾਲੀ ਦੇ ਤੋਹਫ਼ੇ ਭੇਟ
Ad Position 24