ਪੰਜਾਬੀ ਭਵਨ ਵਿਖੇ ਤੀਸਰਾ ਪੁਸਤਕ ਮੇਲਾ ਤੇ ਸਾਹਿਤ ਉਤਸਵ 21 ਤੋਂ - ਡਾ . ਪੰਧੇਰ
ਲੁਧਿਆਣਾ, 10 ਨਵੰਬਰ (ਡਾ. ਤਰਲੋਚਨ ਸਿੰਘ)- ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਤੀਸਰਾ ਪੁਸਤਕ ਮੇਲਾ ਤੇ ਸਾਹਿਤ ਉਤਸਵ 21, 22, 23 ਅਤੇ 24 ਨਵੰਬਰ ਨੂੰ ਪੰਜਾਬੀ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ।
ਲੁਧਿਆਣਾ, 10 ਨਵੰਬਰ (ਡਾ. ਤਰਲੋਚਨ ਸਿੰਘ)- ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਤੀਸਰਾ ਪੁਸਤਕ ਮੇਲਾ ਤੇ ਸਾਹਿਤ ਉਤਸਵ 21, 22, 23 ਅਤੇ 24 ਨਵੰਬਰ ਨੂੰ ਪੰਜਾਬੀ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਦਮੀ ਦੇ ਜਨਰਲ ਸਕੱਤਰ ਡਾ.ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਪ੍ਰਬੰਧਕੀ ਬੋਰਡ ਦੇ ਫ਼ੈਸਲੇ ਅਨੁਸਾਰ ਇਸ ਵਾਰ ਦਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਡਾ. ਰਤਨ ਸਿੰਘ ਜੱਗੀ ਨੂੰ ਸਮਰਪਿਤ ਹੋਵੇਗਾ ਅਤੇ ਉਤਸਵ ਦੇ ਇਕ ਦਿਨ ਉਨ੍ਹਾਂ ਦੀ ਯਾਦ ਵਿਚ ਸੈਮੀਨਾਰ ਅਤੇ ਸਨਮਾਨ ਸਮਾਗਮ ਕਰਵਾਇਆ ਜਾਵੇਗਾ। ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦੇ ਕਨਵੀਨਰ ਦੀਪ ਦਿਲਬਰ ਨੇ ਦੱਸਿਆ ਕਿ ਇਸ ਪੁਸਤਕ ਮੇਲੇ ਵਿਚ ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਨੈਸ਼ਨਲ ਬੁੱਕ ਟਰੱਸਟ ਦਿੱਲੀ, ਭਾਸ਼ਾ ਵਿਭਾਗ ਪੰਜਾਬ ਅਤੇ ਹੋਰ ਨਾਮਵਰ ਪ੍ਰਕਾਸ਼ਕ ਅਤੇ ਪੁਸਤਕ ਵਿਕਰੇਤਾ ਪੁਸਤਕ ਪ੍ਰਦਰਸ਼ਨੀਆਂ ਲਗਾਉਣਗੇ। ਉਨ੍ਹਾਂ ਦੱਸਿਆ ਕਿ ਇਸ ਚਾਰ ਰੋਜ਼ਾ ਪੁਸਤਕ ਮੇਲੇ ਦੇ ਨਾਲ-ਨਾਲ ਚਾਰੇ ਦਿਨ ਰੂ- ਬ-ਰੂ ਸਮਾਗਮ, ਕਵੀ ਦਰਬਾਰ, ਵਿਚਾਰ ਚਰਚਾਵਾਂ ਅਤੇ ਨਾਟਕ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਡਾ. ਗੁਰਇਕਬਾਲ ਸਿੰਘ, ਡਾ. ਗੁਰਚਰਨ ਕੌਰ ਕੋਚਰ, ਪ੍ਰਭਜੋਤ ਸੋਹੀ, ਜਨਮੇਜਾ ਸਿੰਘ ਜੌਹਲ, ਡਾ. ਹਰੀ ਸਿੰਘ ਜਾਚਕ, ਇੰਦਰਜੀਤਪਾਲ ਕੌਰ, ਮਨਦੀਪ ਕੌਰ ਭੰਮਰਾ, ਸੁਰਿੰਦਰ ਦੀਪ, ਤ੍ਰੈਲੋਚਨ ਲੋਚੀ ਸਮੇਤ ਸਮੂਹ ਅਹੁਦੇਦਾਰ ਇਸ ਉਤਸਵ ਨੂੰ ਸਫਲ ਬਣਾਉਣ ਲਈ ਤਿਆਰੀਆਂ ਵਿਚ ਜੁਟੇ ਹੋਏ ਹਨ।