10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਆਲ ਇੰਡੀਆ ਇੰਟਰ - ਯੂਨੀਵਰਸਿਟੀ ਕਾਇਕਿੰਗ ਚੈਂਪੀਅਨਸ਼ਿਪ ’ ਚ ਖਿਡਾਰਨਾਂ ਨੇ ਮਾਰੀਆਂ ਮੱਲਾਂ

ਲੁਧਿਆਣਾ, 10 ਨਵੰਬਰ (ਜਸਵਿੰਦਰ ਸਿੰਘ)- ਖਾਲਸਾ ਕਾਲਜ ਫਾਰ ਵੂਮੈਨ ਦੀਆਂ ਜਲ ਖੇਡਾਂ ਦੀਆਂ ਖਿਡਾਰਨਾਂ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਕਾਇਕਿੰਗ ਚੈਂਪੀਅਨਸ਼ਿਪ ਵਿੱਚ ਪੰਜ ਤਗਮੇ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਖਿਡਾਰਨਾਂ ਖੁਸ਼ਪ੍ਰੀਤ ਕੌਰ (ਬੀ.

Ad Position 21
No active advertisement
ਅਜੀਤ ਡੈਸਕ 11-11-2026
ਲੁਧਿਆਣਾ, 10 ਨਵੰਬਰ (ਜਸਵਿੰਦਰ ਸਿੰਘ)- ਖਾਲਸਾ ਕਾਲਜ ਫਾਰ ਵੂਮੈਨ ਦੀਆਂ ਜਲ ਖੇਡਾਂ ਦੀਆਂ ਖਿਡਾਰਨਾਂ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਕਾਇਕਿੰਗ ਚੈਂਪੀਅਨਸ਼ਿਪ ਵਿੱਚ ਪੰਜ ਤਗਮੇ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਖਿਡਾਰਨਾਂ ਖੁਸ਼ਪ੍ਰੀਤ ਕੌਰ (ਬੀ. ਏ. ਭਾਗ ਪਹਿਲਾ) (ਕੇ 4) 500 ਮੀਟਰ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ, ਨੰਦਨੀ ਆਨੰਦ (ਬੀ. ਏ. ਭਾਗ ਪਹਿਲਾ) ( ਕੇ 4) 1000 ਮੀਟਰ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ, ਬਰਸ਼ਾ (ਬੀ. ਏ. ਭਾਗ ਪਹਿਲਾ) (ਕੇ 4) 1000 ਮੀਟਰ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ, (ਕੇ 4 ) 500 ਮੀਟਰ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ, ( ਕੇ 4 ) 200 ਮੀਟਰ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂ ਰੋਸ਼ਨ ਕੀਤਾ। ਕਾਲਜ ਪ੍ਰਬੰਧਕ ਕਮੇਟੀ ਨੇ ਤਗਮਾ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਦੇ ਕੋਚ ਆਸ਼ੀਸ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਭਾਗ ਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਸੰਸਥਾ ਦਾ ਮਾਣ ਵਧਾਉਣ ਲਈ ਸਰੀਰਕ ਸਿੱਖਿਆ ਤੇ ਖੇਡ ਵਿਭਾਗ ਦੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਵਿਸ਼ਵ ਗਿਆਨ ਦਿਵਸ ਮਨਾਇਆ ਅਗਲੀ ਖ਼ਬਰ ਵੱਖ - ਵੱਖ ਸੜਕ ਹਾਦਸਿਆਂ ’ ਚ ਦੋ ਦੀ ਮੌਤ
Ad Position 24