ਪੰਜਾਬ ’ ਚ ਭਾਜਪਾ ਦਾ ਆਧਾਰ ਦਿਨੋਂ ਦਿਨ ਹੋ ਰਿਹਾ ਮਜ਼ਬੂਤ - ਕੇਵਲ ਸਿੰਘ ਢਿੱਲੋਂ
ਲੁਧਿਆਣਾ, 10 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ ਵਿਚ ਭਾਜਪਾ ਦਾ ਆਧਾਰ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ ਤੇ ਸੂਬੇ ਦੇ ਲੋਕ ਹੁਣ ਡਬਲ ਇੰਜਨ ਸਰਕਾਰ ਨੂੰ ਵਿਕਾਸ ਅਤੇ ਖ਼ੁਸ਼ਹਾਲੀ ਦੇ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਵਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਾਜਗੁਰੂ ਨਗਰ ਵਿਖੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪੁੱਜਣ ’ਤੇ ਕੀਤਾ।
ਲੁਧਿਆਣਾ, 10 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ ਵਿਚ ਭਾਜਪਾ ਦਾ ਆਧਾਰ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ ਤੇ ਸੂਬੇ ਦੇ ਲੋਕ ਹੁਣ ਡਬਲ ਇੰਜਨ ਸਰਕਾਰ ਨੂੰ ਵਿਕਾਸ ਅਤੇ ਖ਼ੁਸ਼ਹਾਲੀ ਦੇ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਵਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਾਜਗੁਰੂ ਨਗਰ ਵਿਖੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪੁੱਜਣ ’ਤੇ ਕੀਤਾ। ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਮਜ਼ਦੂਰਾਂ ਸਮੇਤ ਹਰ ਵਰਗ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਇਸ ਮੌਕੇ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਕੇਵਲ ਸਿੰਘ ਢਿੱਲੋਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੂਬੇ ਨੂੰ ਭਾਰੀ ਕਰਜ਼ੇ ਹੇਠ ਦਬਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆਉਣ ਲਈ ਭਾਜਪਾ ਦੀ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ, ਮਨੀਸ਼ ਲੱਕੀ, ਆਸ਼ੀਸ਼ ਗੁਪਤਾ, ਬਿੱਟੂ ਨਈਅਰ, ਜਤਿਨ ਸ਼ਰਮਾ, ਰਿਸ਼ਮਜੀਤ ਸਿੰਘ ਗਾਬਾ ਤੇ ਹੋਰ ਮੌਜੂਦ ਸਨ।