10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਐਮ . ਆਈ . ਜੀ . ਯੁਵਾ ਛੱਠ ਪੂਜਾ ਸਮਿਤੀ ਨੇ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੂੰ ਦਿੱਤਾ ਸੱਦਾ ਪੱਤਰ

ਭਾਮੀਆਂ ਕਲਾਂ/ਲੁਧਿਆਣਾ, 10 ਨਵੰਬਰ (ਜਤਿੰਦਰ ਭੰਬੀ)- ਐਮ. ਆਈ.

Ad Position 21
No active advertisement
ਅਜੀਤ ਡੈਸਕ 11-11-2026
ਭਾਮੀਆਂ ਕਲਾਂ/ਲੁਧਿਆਣਾ, 10 ਨਵੰਬਰ (ਜਤਿੰਦਰ ਭੰਬੀ)- ਐਮ. ਆਈ. ਜੀ. ਯੁਵਾ ਛੱਠ ਪੂਜਾ ਸਮਿਤੀ ਵਲੋਂ 8ਵਾਂ ਮਹਾਂਪੁਰਵ ਛੱਡ ਪੂਜਾ ਸਮਾਗਮ 15 ਤੇ 16 ਨਵੰਬਰ ਨੂੰ ਨੇੜੇ ਜਮਾਲਪੁਰ ਚੌਂਕ, ਮੈਟਰੋ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵਲੋਂ ਸਮਾਗਮ ’ਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੂੰ ਸੱਦਾ ਪੱਤਰ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਨੌਜਵਾਨਾਂ ਵਲੋਂ ਹਰ ਸਾਲ ਛੱਠ ਪੂਜਾ ਸਮਾਗਮ ਕਰਵਾਇਆ ਜਾਂਦਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਹਰ ਦਿਨ ਤਿਉਹਾਰ ਰਲਮਿਲਕੇ ਮਨਾਉਣੇ ਚਾਹੀਦੇ ਹਨ, ਇਸ ਨਾਲ ਜਿੱਥੇ ਆਪਸੀ ਪਿਆਰ ਦੀ ਭਾਵਨਾ ਵੱਧਦੀ ਹੈ, ਉਥੇ ਹੀ ਮਨਾਂ ਵਿਚ ਪੈਦਾ ਹੋਈ ਕੁੜੱਤਣ ਵੀ ਖਤਮ ਹੁੰਦੀ ਹੈ। ਉਨਾਂ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਉਹ ਛੱਠ ਪੂਜਾ ਸਮਾਗਮ ’ਚ ਜ਼ਰੂਰ ਹਾਜ਼ਰੀ ਭਰਨਗੇ। ਪ੍ਰਬੰਧਕਾਂ ਨੇ ਦੱਸਿਆ ਕਿ ਛੱਠ ਪੂਜਾ ਸਮਾਗਮ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ। ਉਨਾਂ ਦੱਸਿਆ ਕਿ ਸਮਾਗਮ ਨੂੰ ਨੇਪਰੇ ਚਾੜਣ ਲਈ ਅਹੁਦੇਦਾਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਸਰਕਾਰੀ ਸਕੂਲ ਲਹਿਲ ਵਿਖੇ ਐਨ . ਐਸ . ਕਿਊ ਐਫ . ਲੈਬ ਦਾ ਉਦਘਾਟਨ ਅਗਲੀ ਖ਼ਬਰ ਯੂ . ਸੀ . ਪੀ . ਐੱਮ . ਏ . ਦੇ ਮੈਂਬਰਾਂ ਦੀ ਮੀਟਿੰਗ ਹੋਈ ਜੀ. ਐਸ. ਟੀ. ਰਿਫੰਡ ਲਈ ਕਰਾਂਗੇ ਸੰਘਰਸ਼ ਦਾ ਐਲਾਨ-ਠੁਕਰਾਲ
Ad Position 24