10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ

ਮਲੌਦ, 10 ਨਵੰਬਰ (ਦਿਲਬਾਗ ਸਿੰਘ ਚਾਪੜਾ)- ਕੁਦਰਤੀ ਰਮਣੀਕ ਅਸਥਾਨ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਬੰਦੀਛੋੜ ਦਿਵਸ ਮਨਾਇਆ ਗਿਆ। ਇਸ ਮੌਕੇ ਆਰੰਭ ਕੀਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲ੍ਹੇ ਜੰਗਲ ਵਿਚ ਕੀਰਤਨ ਦੀਵਾਨ ਸਜਾਏ ਗਏ ਜਿਸ ਵਿਚ ਮਹਾਂਪੁਰਸ਼ਾਂ ਦੇ ਹਜ਼ੂਰੀ ਕੀਰਤਨੀ ਜਥੇ ਵਲੋਂ ਬੰਦੀ ਛੋੜ ਦਿਵਸ ਸਬੰਧੀ ਕਵਿਤਾਵਾਂ ਅਤੇ ਸ਼ਬਦ ਗਾਇਨ ਕੀਤੇ।

Ad Position 21
No active advertisement
ਅਜੀਤ ਡੈਸਕ 11-11-2026
ਮਲੌਦ, 10 ਨਵੰਬਰ (ਦਿਲਬਾਗ ਸਿੰਘ ਚਾਪੜਾ)- ਕੁਦਰਤੀ ਰਮਣੀਕ ਅਸਥਾਨ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਬੰਦੀਛੋੜ ਦਿਵਸ ਮਨਾਇਆ ਗਿਆ। ਇਸ ਮੌਕੇ ਆਰੰਭ ਕੀਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲ੍ਹੇ ਜੰਗਲ ਵਿਚ ਕੀਰਤਨ ਦੀਵਾਨ ਸਜਾਏ ਗਏ ਜਿਸ ਵਿਚ ਮਹਾਂਪੁਰਸ਼ਾਂ ਦੇ ਹਜ਼ੂਰੀ ਕੀਰਤਨੀ ਜਥੇ ਵਲੋਂ ਬੰਦੀ ਛੋੜ ਦਿਵਸ ਸਬੰਧੀ ਕਵਿਤਾਵਾਂ ਅਤੇ ਸ਼ਬਦ ਗਾਇਨ ਕੀਤੇ। ਇਸ ਮੌਕੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਨੇ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੰਦੀ-ਛੋੜ ਦਿਵਸ ਵੀ ਅਕਾਲ ਤਖ਼ਤ ਦੇ ਇਨ੍ਹਾਂ ਆਦਰਸ਼ਾਂ ਨੂੰ ਰੂਪਮਾਨ ਕਰਨ ਦੀ ਇਤਿਹਾਸਕ ਘਟਨਾ ਨਾਲ ਜੁੜਿਆ ਹੋਇਆ ਹੈ, ਜੋ ਬਦੀ ਦੀਆਂ ਪ੍ਰਤੀਕ ਸ਼ਕਤੀਆਂ ਨੂੰ ਅਣਡਿੱਠ ਜਾਂ ਉਨ੍ਹਾਂ ਨਾਲ ਸਮਝੌਤਾ ਕਰਨ ਦੀ ਬਜਾਏ ਉਨ੍ਹਾਂ ਵਿਰੁੱਧ ਸੰਘਰਸ਼ ਕਰਨ ਤੇ ਦੂਜਿਆਂ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਦਿ੍ਰੜਤਾ ਨਾਲ ਖੜ੍ਹਣ ਅਤੇ ਹਰ ਹੀਲੇ ਹੱਕ ਸੱਚ ਦੀ ਰਾਖੀ ਕਰਨ ਦਾ ਪੈਗਾਮ ਦਿੰਦੀ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾ ਕੇ ਇਸ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁੱਜੇ ਸਨ। ਮਾਤਾ ਗੰਗਾ ਜੀ ਨੇ ਬਾਬਾ ਬੁੱਢਾ ਜੀ ਨੂੰ ਪ੍ਰੇਰਨਾ ਦੇ ਕੇ ਸ੍ਰੀ ਅੰਮ੍ਰਿਤਸਰ ਸ਼ਹਿਰ ਵਿਚ ਦੀਪਮਾਲਾ ਕਰਵਾਈ ਸੀ, ਜਿਸ ਯਾਦ ਵਿਚ ਸਮੁੱਚਾ ਖ਼ਾਲਸਾ ਪੰਥ ਬੰਦੀਛੋੜ ਦਿਵਸ ਮਨਾਉਂਦਾ ਆ ਰਿਹਾ ਹੈ। ਸੰਗਤਾਂ ਨੇ ਦੀਵੇ ਜਗਾ ਕੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਦੀ ਖੁਸ਼ੀ ਮਨਾਈ। ਅੰਤ ਵਿਚ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਨੇ ਸੰਗਤ ਨੂੰ ਸੰਦੇਸ਼ ਦਿੱਤਾ ਕਿ ਜਿਵੇਂ ਇਹ ਦੀਵੇ ਹਨੇਰਾ ਦੂਰ ਕਰਦੇ ਹਨ, ਉਵੇਂ ਹੀ ਗੁਰਬਾਣੀ ਦੀ ਲੋਅ ਸਾਡੇ ਜੀਵਨ ਵਿੱਚੋਂ ਨਸ਼ਿਆਂ ਤੇ ਵਿਕਾਰਾਂ ਦਾ ਹਨੇਰਾ ਦੂਰ ਕਰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਲਈ ਸਰਕਾਰੀ ਮੰਡੀਆਂ ਚਾਲੂ ਰਹਿਣ ਤੇ ਕਿਸਾਨਾਂ ਦੀ ਖੱਜਲ ਖ਼ੁਆਰੀ ਬੰਦ ਕੀਤੀ ਜਾਵੇ - ਘੁਡਾਣੀ ਅਗਲੀ ਖ਼ਬਰ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲੇ ਨਹੀਂ ਰਹੇ
Ad Position 24