10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਾਬਾ ਵਿਸ਼ਵਕਰਮਾ ਜੀ ਨੇ ਕਿਰਤ ਤੇ ਹੁਨਰ ਦੀ ਮਹੱਤਤਾ ਦਾ ਸੰਦੇਸ਼ ਦਿੱਤਾ - ਇੰਜੀ . ਬੋਪਾਰਾਏ

ਰਾੜਾ ਸਾਹਿਬ, 10 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਘੁਡਾਣੀ ਕਲਾਂ ਵਿਖੇ ਸ੍ਰੀ ਵਿਸ਼ਵਕਰਮਾ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਉਘੇ ਉਦਯੋਗਪਤੀ ਇੰਜੀ. ਜਗਦੇਵ ਸਿੰਘ ਬੋਪਾਰਾਏ (ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ) ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਤੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 11-11-2026
ਰਾੜਾ ਸਾਹਿਬ, 10 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਘੁਡਾਣੀ ਕਲਾਂ ਵਿਖੇ ਸ੍ਰੀ ਵਿਸ਼ਵਕਰਮਾ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਉਘੇ ਉਦਯੋਗਪਤੀ ਇੰਜੀ. ਜਗਦੇਵ ਸਿੰਘ ਬੋਪਾਰਾਏ (ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ) ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਤੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਵਾਮੀ ਵਿੱਦਿਆ ਗਿਰੀ ਦੀ ਮੌਜੂਦਗੀ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਇੰਜੀ. ਬੋਪਾਰਾਏ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇੰਜੀ. ਜਗਦੇਵ ਸਿੰਘ ਬੋਪਾਰਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੇ ਸਮੁੱਚੀ ਮਾਨਵਤਾ ਨੂੰ ਕਿਰਤ, ਹੁਨਰ, ਸਿਰਜਣਾ ਤੇ ਮਿਹਨਤ ਦੀ ਮਹੱਤਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਸਮੂਹ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਆਪਸੀ ਭਾਈਚਾਰਾ ਅਤੇ ਸਦਭਾਵਨਾ ਬਣਾਈ ਰੱਖਣ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਸ੍ਰੀ ਵਿਸ਼ਵਕਰਮਾ ਪ੍ਰਬੰਧਕ ਕਮੇਟੀ ਘੁਡਾਣੀ ਕਲਾਂ ਦੇ ਪ੍ਰਧਾਨ ਜਗਦੇਵ ਸਿੰਘ ਲਾਲੀ, ਸਵਰਨ ਸਿੰਘ, ਜਗਜੀਤ ਸਿੰਘ, ਮਹਿੰਦਰ ਸਿੰਘ ਬਿੱਟਾ, ਰਾਜਾ ਸਿੰਘ , ਦਰਸ਼ਨ ਸਿੰਘ, ਮਨਜੀਤ ਸਿੰਘ, ਗਗਨਦੀਪ ਸਿੰਘ, ਹਰਮੇਲ ਸਿੰਘ, ਗੁਰਿੰਦਰ ਸਿੰਘ, ਰਿੰਪੀ ਲੁਧਿਆਣਾ ਤੋਂ ਇਲਾਵਾ ਮਨਪ੍ਰੀਤ ਸਿੰਘ ਬਿੱਲਾ ਘੁਡਾਣੀ, ਬੇਅੰਤ ਸਿੰਘ ਪੰਧੇਰਖੇੜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਲੰਮੇ ਗੋਤ ਦੇ ਜਠੇਰਿਆਂ ਦੀ ਯਾਦ ’ ਚ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ - ਜਥੇਦਾਰ ਸਹਾਰਨਮਾਜਰਾ , ਜਥੇਦਾਰ ਮਦਨੀਪੁਰ
Ad Position 24