ਲੜਕੀ ਨਾਲ ਜਬਰ ਜਨਾਹ ਤੇ ਬਲੈਕਮੇਲ ਕਰਨ ਦੇ ਮਾਮਲੇ ’ਚ ਨੌਜਵਾਨ ਕਾਬੂ
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਤੇ ਉਸ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਹਰਸ਼ਿਤ ਰਾਮਪਾਲ ਵਾਸੀ ਜਮਾਲਪੁਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਨ, ਉਪਰੰਤ ਉਸ ਨੂੰ ਕਾਬੂ ਕਰ ਲਿਆ ਹੈ।
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਤੇ ਉਸ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਹਰਸ਼ਿਤ ਰਾਮਪਾਲ ਵਾਸੀ ਜਮਾਲਪੁਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਨ, ਉਪਰੰਤ ਉਸ ਨੂੰ ਕਾਬੂ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਉਸਦੀ ਲੜਕੀ ਨੂੰ ਝਾਂਸੇ ਵਿਚ ਲੈ ਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚ ਲਈਆਂ ਅਤੇ ਹੁਣ ਕਥਿਤ ਦੋਸ਼ੀ ਉਸ ਨੂੰ ਬਲੈਕਮੇਲ ਕਰ ਰਿਹਾ ਹੈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।