ਲੜਕੀ ਨਾਲ ਛੇੜਖਾਨੀ ਕਰਨ ਦੇ ਮਾਮਲੇ ’ਚ ਜਿੰਮ ਮਾਲਕ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਰਾਭਾ ਨਗਰ ਸਥਿਤ ਡੀ ਕਾਰਵ ਜਿਮ ਵਿਚ ਮਾਲਕ ਵਲੋਂ ਲੜਕੀ ਨਾਲ ਛੇੜਖਾਨੀ ਕਰਨ ਦੇ ਦੋਸ਼ ਤਹਿਤ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਡੀ ਕਾਰਵ ਜਿਮ ਦੇ ਮਾਲਕ ਸ਼ਿਵਾ ਖਿਲਾਫ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਰਾਭਾ ਨਗਰ ਸਥਿਤ ਡੀ ਕਾਰਵ ਜਿਮ ਵਿਚ ਮਾਲਕ ਵਲੋਂ ਲੜਕੀ ਨਾਲ ਛੇੜਖਾਨੀ ਕਰਨ ਦੇ ਦੋਸ਼ ਤਹਿਤ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਡੀ ਕਾਰਵ ਜਿਮ ਦੇ ਮਾਲਕ ਸ਼ਿਵਾ ਖਿਲਾਫ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਦਿਵਾਲੀ ਵਾਲੇ ਦਿਨ ਜਿਮ ਵਿਚ ਦਿਵਾਲੀ ਪਾਰਟੀ ਰੱਖੀ ਗਈ ਸੀ ਅਤੇ ਇਸ ਦੌਰਾਨ ਕਥਿਤ ਦੋਸ਼ੀ ਨੇ ਉਸ ਨਾਲ ਛੇੜਖਾਨੀ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਉਸਨੇ ਇਸਦਾ ਵਿਰੋਧ ਕੀਤਾ ਤਾਂ ਕਥਿਤ ਦੋਸ਼ੀ ਨੇ ਉਸਦੀ ਕੁੱਟਮਾਰ ਕੀਤੀ। ਲੜਕੀ ਵਲੋਂ ਇਹ ਸਾਰੀ ਗੱਲ ਆਪਣੇ ਘਰ ਜਾ ਕੇ ਪਰਿਵਾਰਿਕ ਮੈਂਬਰਾਂ ਨੂੰ ਦੱਸੀ ਤਾਂ ਉਨ੍ਹਾਂ ਨੇ ਇਹ ਸਾਰਾ ਮਾਮਲਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਥਾਣਾ ਡਿਵੀਜ਼ਨ ਨੰਬਰ ਪੰਜ ਦੇ ਐਸਐਚਓ ਹਮਰਾਜ ਚੀਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਕਥਿਤ ਦੋਸ਼ੀ ਫਰਾਰ ਦੱਸਿਆ ਜਾਂਦਾ ਹੈ। ਪੁਲਿਸ ਉਸ ਦੀ ਭਾਲ ਲਈ ਛਾਪਾਮਾਰੀ ਕਰ ਰਹੀ ਹੈ।