ਭਾਜਪਾ ਆਗੂਆਂ ਦੇ ਵਫ਼ਦ ਵਲੋਂ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ
ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਲੁਧਿਆਣਾ ਦੇ ਸਾਬਕਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਇਕ ਵਫ਼ਦ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਲੁਧਿਆਣਾ ਦੇ ਸਾਬਕਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਇਕ ਵਫ਼ਦ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਆਗੂਆਂ ਨੇ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਅਤੇ ਜ਼ਮੀਨੀ ਪੱਧਰ ‘ਤੇ ਵਰਕਰਾਂ ਦੀ ਭੂਮਿਕਾ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜੈਇੰਦਰ ਪਾਲ ਸਿੰਘ, ਰਤਿੰਦਰਪਾਲ ਸਿੰਘ, ਕਰਨ ਵਿਰਕ, ਵੀਰਪਾਲ ਸਿੰਘ, ਸਾਮਨੀ ਸਿੰਗਲਾ ਵੀ ਮੌਜੂਦ ਸਨ।