ਗੁਰਦੁਆਰਾ ਕੈਂਬਾ ਸਾਹਿਬ ਪਾਤਿਸ਼ਾਹੀਂ 6ਵੀਂ ਵਿਖੇ ਧਾਰਮਿਕ ਸਮਾਗਮ ਕਰਵਾਇਆ
ਰਾਏਕੋਟ , 11 ਨਵੰਬਰ ( ਬਲਵਿੰਦਰ ਸਿੰਘ ਲਿੱਤਰ )- ਪਿੰਡ ਧਾਲੀਆਂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਕੈਂਬਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੀ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ । ਇਸ ਮੌਕੇ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕਰਕੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ ।
ਰਾਏਕੋਟ , 11 ਨਵੰਬਰ ( ਬਲਵਿੰਦਰ ਸਿੰਘ ਲਿੱਤਰ )- ਪਿੰਡ ਧਾਲੀਆਂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਕੈਂਬਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੀ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ । ਇਸ ਮੌਕੇ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕਰਕੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ । ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੀ ਅਜਿਹੇ ਧਾਰਮਿਕ ਸਮਾਗਮ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ੍ਹਦੇ ਹਨ । ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਗੁਰੂ ਘਰ ਨਾਲ ਜੋੜ੍ਹਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਵਿਰਸੇ ਤੇ ਸਿੱਖੀ ਸਿਧਾਂਤਾਂ ਤੋਂ ਜਾਣੂੰ ਹੋ ਸਕਣ । ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਜਗਰੂਪ ਸਿੰਘ ਖ਼ਾਲਸਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਜਸਵੰਤ ਸਿੰਘ ਧਾਲੀਆਂ , ਪ੍ਰਧਾਨ ਹਰਪਾਲ ਸਿੰਘ ਧਾਲੀਆਂ , ਗਗਨ ਸਿੰਘ ਤਲਵੰਡੀ , ਜਗਦੇਵ ਸਿੰਘ ਝੋਰੜਾਂ ਸਮੇਤ ਵੱਡੀ ਗਿਣਤੀ ’ ਚ ਸੰਗਤਾਂ ਹਾਜ਼ਰ ਸਨ ।