12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੂਬੇ ਭਰ ’ਚ ਛੱਠ ਪੂਜਾ ਦੇ ਸਾਰੇ ਇੰਤਜ਼ਾਮ ਪੰਜਾਬ ਸਰਕਾਰ ਕਰੇਗੀ- ਕੈਬਨਿਟ ਮੰਤਰੀ ਅਮਨ ਅਰੋੜਾ, ਹਰਦੀਪ ਮੁੰਡੀਆਂ

ਲੁਧਿਆਣਾ, 12 ਨਵੰਬਰ (ਡਾ. ਤਰਲੋਚਨ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਲੁਧਿਆਣਾ ਦਾ ਦੌਰਾ ਕੀਤਾ ਤੇ 15 ਨਵੰਬਰ ਨੂੰ ਮਨਾਏ ਜਾਣ ਵਾਲੇ ਛੱਠ ਪੂਜਾ ਤਿਉਹਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਤੇ ਪੱਖੋਵਾਲ ਰੋਡ ‘ਤੇ ਸਿੱਧਵਾਂ ਨਹਿਰ ਦੇ ਪੁਲ ਅਤੇ ਲਾਡੋਵਾਲ ਵਿਖੇ ਸਤਲੁਜ ਦਰਿਆ ‘ਤੇ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ।

Ad Position 21
No active advertisement
ਅਜੀਤ ਡੈਸਕ 13-11-2026
ਲੁਧਿਆਣਾ, 12 ਨਵੰਬਰ (ਡਾ. ਤਰਲੋਚਨ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਲੁਧਿਆਣਾ ਦਾ ਦੌਰਾ ਕੀਤਾ ਤੇ 15 ਨਵੰਬਰ ਨੂੰ ਮਨਾਏ ਜਾਣ ਵਾਲੇ ਛੱਠ ਪੂਜਾ ਤਿਉਹਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਤੇ ਪੱਖੋਵਾਲ ਰੋਡ ‘ਤੇ ਸਿੱਧਵਾਂ ਨਹਿਰ ਦੇ ਪੁਲ ਅਤੇ ਲਾਡੋਵਾਲ ਵਿਖੇ ਸਤਲੁਜ ਦਰਿਆ ‘ਤੇ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਨੇ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਤੇ ਜ਼ਿਲ੍ਹਾ ਪ੍ਰਸਾਸ਼ਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪ੍ਰਸਾਸਨਿਕ ਅਧਿਕਾਰੀਆਂ ਨੂੰ ਪੂਜਾ ਘਾਟਾਂ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੂਬਸੂਰਤੀ ਇਸ ਦੇ ਧਾਰਮਿਕ ਸਦਭਾਵਨਾ ਵਿਚ ਹੈ ਤੇ ਭਗਵੰਤ ਮਾਨ ਸਰਕਾਰ ਹਰ ਧਰਮ ਅਤੇ ਹਰ ਤਿਉਹਾਰ ਦਾ ਬਰਾਬਰ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ 15 ਨਵੰਬਰ ਨੂੰ ਦੇਸ਼ ਭਰ ਵਿਚ ਛੱਠ ਪੂਜਾ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ। ਮੰਤਰੀ ਨੇ ਕਿਹਾ ਕਿ ਪ੍ਰਵਾਸੀ ਪਰਿਵਾਰਾਂ ਦੀਆਂ ਭਾਵਨਾਵਾਂ ਅਤੇ ਧਾਰਮਿਕ ਪਰੰਪਰਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਇਕ ਵਿਸ਼ੇਸ਼ ਮੀਟਿੰਗ ਬੁਲਾਈ ਸੀ, ਜਿਸ ਵਿਚ ਪੰਜਾਬ ਭਰ ਵਿੱਚ ਉਨ੍ਹਾਂ ਸਾਰੀਆਂ ਥਾਵਾਂ ‘ਤੇ ਤਿਆਰੀਆਂ ਦਾ ਜਾਇਜਾ ਲਿਆ ਗਿਆ ਤੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ, ਜਿੱਥੇ ਛੱਠ ਪੂਜਾ ਦੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਲੁਧਿਆਣਾ ਪ੍ਰਸਾਸ਼ਨ ਨੂੰ ਤਿਉਹਾਰ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਅਤੇ ਪ੍ਰਬੰਧਕਾਂ ਦੀ ਸਹਾਇਤਾ ਲਈ ਇਕ ਵਿਸ਼ੇਸ਼ ਹੈਲਪਲਾਈਨ ਨੰਬਰ 0161-2403100 ਜਾਰੀ ਕੀਤਾ ਗਿਆ ਹੈ। ਦੋਵੇਂ ਮੰਤਰੀਆਂ ਨੇ ਲਾਡੋਵਾਲ ਵਿਖੇ ਸਤਲੁਜ ਦਰਿਆ ਦਾ ਵੀ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸਾਸਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
Ad Position 22
No active advertisement
ਪਿਛਲੀ ਖ਼ਬਰ ਵਪਾਰ ਦੇ ਮਾਮਲੇ ’ ਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀਆਂ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਸੀਸੂ ਨੇ ‘ਬੇਸਿਕਸ ਆਫ਼ 3-ਡੀ ਪ੍ਰਿੰਟਿੰਗ’ ਕੋਰਸ ਸਫਲਤਾਪੂਰਵਕ ਪੂਰਾ ਕਰਨ ਵਾਲੇ 52 ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ
Ad Position 24