12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼ -1, ਦੁੱਗਰੀ ਵਿਖੇ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਸੰਗਤਾਂ ਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਲੌਕਿਕ ਗੁਰਮਤਿ ਤੇ ਕੀਰਤਨ ਸਮਾਗਮ ਕਰਵਾਇਆ ਗਿਆ। ਸ਼ਾਮ ਦੇ ਦੀਵਾਨਾਂ ਵਿਚ ਸੋਦਰ ਰਹਿਰਾਸ ਦੀ ਚੌਕੀ ਤੋਂ ਬਾਅਦ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ, ਭਾਈ ਪ੍ਰਿੰਸਪਾਲ ਸਿੰਘ (ਪਟਿਆਲਾ ਵਾਲੇ) ਤੇ ਭਾਈ ਗਗਨਦੀਪ ਸਿੰਘ (ਲਖਨਊ ਵਾਲੇ) ਦੇ ਜਥਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 13-11-2026
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਸੰਗਤਾਂ ਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਲੌਕਿਕ ਗੁਰਮਤਿ ਤੇ ਕੀਰਤਨ ਸਮਾਗਮ ਕਰਵਾਇਆ ਗਿਆ। ਸ਼ਾਮ ਦੇ ਦੀਵਾਨਾਂ ਵਿਚ ਸੋਦਰ ਰਹਿਰਾਸ ਦੀ ਚੌਕੀ ਤੋਂ ਬਾਅਦ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ, ਭਾਈ ਪ੍ਰਿੰਸਪਾਲ ਸਿੰਘ (ਪਟਿਆਲਾ ਵਾਲੇ) ਤੇ ਭਾਈ ਗਗਨਦੀਪ ਸਿੰਘ (ਲਖਨਊ ਵਾਲੇ) ਦੇ ਜਥਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਦੀ ਸਮਾਪਤੀ ਤੋਂ ਬਾਅਦ ਪ੍ਰਬੰਧਕ ਕਮੇਟੀ ਵਲੋਂ ਕੀਰਤਨੀ ਜਥਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਤਜਿੰਦਰ ਸਿੰਘ ਤੇ ਵਰਿੰਦਰ ਮੋਹਨ ਸਿੰਘ ਨੇ ਭਾਈ ਪ੍ਰਿੰਸਪਾਲ ਸਿੰਘ ਪਟਿਆਲਾ ਵਾਲਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ, ਜਦਕਿ ਭਾਈ ਗਗਨਦੀਪ ਸਿੰਘ ਲਖਨਊ ਵਾਲਿਆਂ ਨੂੰ ਗੁਰੂ ਘਰ ਦੇ ਮੀਤ ਗ੍ਰੰਥੀ ਭਾਈ ਮਹਿੰਦਰ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਜਗਦੀਪ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਯਸ਼ਪਾਲ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ, ਬਲਵੀਰ ਸਿੰਘ, ਸਰਬਜੀਤ ਸਿੰਘ ਝੱਗੜ ਤੇ ਜਗਮੋਹਨ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸਮਾਗਮਾਂ ਵਿਚ ਹਾਜ਼ਰੀ ਭਰੀ। ਸਮਾਗਮ ਦੀ ਸਮਾਪਤੀ ‘ਤੇ ਅਰਦਾਸ ਤੇ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਅਖੰਡ ਪਾਠਾਂ ਦੀ ਹੋਈ ਸਮਾਪਤੀ
Ad Position 24