12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਡਾ. ਗੁਰਨਾਮ ਸਿੰਘ ਨੂੰ ਕੀਤਾ ਸਨਮਾਨਿਤ

ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਜਵੱਦੀ ਟਕਸਾਲ ਵਿਖੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਆਪਣੇ ਸਾਥੀਆਂ ਸਮੇਤ ਮਿਲਣ ਲਈ ਲਈ ਪੁੱਜੇ ਗੁਰਮਤਿ ਸੰਗੀਤ ਖੇਤਰ ਦੀ ਨਾਮਵਾਰ ਸ਼ਖਸੀਅਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਸਾਬਕਾ ਮੁਖੀ ਤੇ ‘ਗੁਰਮਤਿ ਸੰਗੀਤ ਚੇਅਰ’ ਦੇ ਸੰਸਥਾਪਕ ਮੁਖੀ ਡਾ. ਗੁਰਨਾਮ ਸਿੰਘ ਨੇ ਕਿਹਾ ਕਿ ਵਿਸ਼ਵ ਪੱਧਰ ‘ਤੇ ਗੁਰਮਤਿ ਸੰਗੀਤ ਦੀ ਪ੍ਰਫੁੱਲਤਾ ਤੇ ਤੰਤੀ ਸਾਜ਼ਾਂ ਨੂੰ ਦੁਨੀਆਂ ਭਰ ਵਿਚ ਸੰਭਾਲਣ ਤੇ ਪ੍ਰਚਾਰਨ ਲਈ ਜੋ ਸੁਹਿਰਦ ਕਾਰਜ ਜਵੱਦੀ ਟਕਸਾਲ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਆਰੰਭੇ ਕੀਤੇ ਗਏ ਸਨ।

Ad Position 21
No active advertisement
ਡਾ. ਗੁਰਨਾਮ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਸੰਤ ਬਾਬਾ ਅਮੀਰ ਸਿੰਘ। ਅਜੀਤ ਤਸਵੀਰ 13-11-2026
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਜਵੱਦੀ ਟਕਸਾਲ ਵਿਖੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਆਪਣੇ ਸਾਥੀਆਂ ਸਮੇਤ ਮਿਲਣ ਲਈ ਲਈ ਪੁੱਜੇ ਗੁਰਮਤਿ ਸੰਗੀਤ ਖੇਤਰ ਦੀ ਨਾਮਵਾਰ ਸ਼ਖਸੀਅਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਸਾਬਕਾ ਮੁਖੀ ਤੇ ‘ਗੁਰਮਤਿ ਸੰਗੀਤ ਚੇਅਰ’ ਦੇ ਸੰਸਥਾਪਕ ਮੁਖੀ ਡਾ. ਗੁਰਨਾਮ ਸਿੰਘ ਨੇ ਕਿਹਾ ਕਿ ਵਿਸ਼ਵ ਪੱਧਰ ‘ਤੇ ਗੁਰਮਤਿ ਸੰਗੀਤ ਦੀ ਪ੍ਰਫੁੱਲਤਾ ਤੇ ਤੰਤੀ ਸਾਜ਼ਾਂ ਨੂੰ ਦੁਨੀਆਂ ਭਰ ਵਿਚ ਸੰਭਾਲਣ ਤੇ ਪ੍ਰਚਾਰਨ ਲਈ ਜੋ ਸੁਹਿਰਦ ਕਾਰਜ ਜਵੱਦੀ ਟਕਸਾਲ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਆਰੰਭੇ ਕੀਤੇ ਗਏ ਸਨ। ਉਨ੍ਹਾਂ ਸਮੂਹ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਸਾਨੂੰ ਸਾਰਿਆਂ ਨੂੰ ਪੂਰੀ ਇਕਜੁੱਟਤਾ ਨਾਲ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸੰਤ ਬਾਬਾ ਅਮੀਰ ਸਿੰਘ ਮੌਜੂਦਾ ਮੁਖੀ ਜਵੱਦੀ ਟਕਸਾਲ ਵਾਲਿਆਂ ਨਾਲ ਮਿਲਣੀ ਕਰਨ ਉਪਰੰਤ ਕਿਹਾ ਕਿ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਵਲੋਂ ਸਿੱਖ ਵਿਰਾਸਤ, ਸ਼ਬਦ ਕੀਰਤਨ ਦੀ ਰਵਾਇਤੀ ਸ਼ੈਲੀ ਤੇ ਤੰਤੀ ਸਾਜ਼ਾਂ ਨੂੰ ਦੁਨੀਆਂ ਭਰ ਵਿਚ ਸੰਭਾਲਣ ਤੇ ਪ੍ਰਚਾਰਨ ਲਈ ਕੀਤੇ ਗਏ ਯਤਨਾਂ ਤੇ ਉਪਰਾਲਿਆਂ ਸਦਕਾ ਜਿੱਥੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ, ਸੈਮੀਨਾਰ ਕਰਵਾਉਣ ਤੇ ਗੁਰਮਤਿ ਸੰਗੀਤ ਦੀਆਂ ਵਰਕਸ਼ਾਪਾਂ ਲਗਾਉਣ ਦੀ ਆਰੰਭਤਾਂ ਹੋਈ ਉੱਥੇ ਮੌਜੂਦਾ ਸਮੇਂ ਅੰਦਰ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਤੇ ਡਿਜੀਟਲ ਪਲੇਟਫਾਰਮਾਂ ਰਾਹੀਂ ਨਵੀਂ ਪੀੜ੍ਹੀ ਤੇ ਗਲੋਬਲ ਭਾਈਚਾਰੇ ਨੂੰ ਸੰਗੀਤ ਪਰੰਪਰਾ ਨਾਲ ਜੋੜਨ ਦਾ ਜੋ ਕਾਰਜ ਸੰਤ ਬਾਬਾ ਅਮੀਰ ਸਿੰਘ ਵਲੋਂ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿਚ ਇੱਕ ਮਿਸਾਲੀ ਕਾਰਜ ਹੈ। ਇਸ ਮੌਕੇ ਸੰਤ ਬਾਬਾ ਅਮੀਰ ਸਿੰਘ ਨੇ ਡਾ. ਗੁਰਨਾਮ ਸਿੰਘ ਤੇ ਉਨ੍ਹਾਂ ਦੇ ਨਾਲ ਪੁੱਜੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਸੰਤ ਬਾਬਾ ਅਮੀਰ ਸਿੰਘ ਨੇ ਡਾ. ਗੁਰਨਾਮ ਸਿੰਘ ਵਲੋਂ ਗੁਰਮਤਿ ਸੰਗੀਤ ਕਲਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਸ੍ਰੀ ਸਾਹਿਬ ਤੇ ਦੋਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਅੰਮ੍ਰਿਤਪਾਲ ਕੌਰ (ਸਾਬਕਾ ਡੀਨ ਅਕਾਦਮਿਕ ਪੰਜਾਬੀ ਯੂਨੀਵਰਸਿਟੀ ਪਟਿਆਲਾ) ਜਸਬੀਰ ਸਿੰਘ ਜਵੱਦੀ ਪ੍ਰੋਗਰਾਮ ਸਹਾਇਕ ਗੁਰਮਤਿ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਲਈ ਨੌਜਵਾਨਾਂ ਨੂੰ ਜਾਗਰੂਕ ਕਰਨ ਵਾਸਤੇ ਪੀ . ਏ . ਯੂ . ਨੇ ਕੈਂਪ ਲਗਾਇਆ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ
Ad Position 24