ਨਸ਼ੀਲੀਆਂ ਦਵਾਈਆਂ ਸਮੇਤ ਦੋ ਕਾਬੂ
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਛਾਪਾਮਾਰੀ ਕਰਕੇ ਨਸ਼ੀਲੀਆਂ ਦਵਾਈਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਨੀਲ ਕੁਮਾਰ ਵਾਸੀ ਗੁਰੂ ਨਾਨਕ ਨਗਰ ਵਜੋਂ ਕੀਤੀ ਗਈ ਹੈ।
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਛਾਪਾਮਾਰੀ ਕਰਕੇ ਨਸ਼ੀਲੀਆਂ ਦਵਾਈਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਨੀਲ ਕੁਮਾਰ ਵਾਸੀ ਗੁਰੂ ਨਾਨਕ ਨਗਰ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸਦੇ ਕਬਜ਼ੇ ਵਿਚੋਂ 15 ਪੱਤੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਪੁਲਿਸ ਵਲੋਂ ਉਸ ਨੂੰ ਪਿੰਡ ਜੱਸੋਵਾਲ ਨੇੜਿਓਂ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਜਨਤਾ ਨਗਰ ਤੋਂ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਜਮਾਲਪੁਰ ਨੂੰ ਵੀ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 10 ਪੱਤੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਕੁੱਟਮਾਰ ਦੇ ਮਾਮਲੇ ਪੁਲਿਸ ਨੇ ਸਤੀਸ਼ ਕੁਮਾਰ ਵਾਸੀ ਡਾਬਾ ਦੀ ਸ਼ਿਕਾਇਤ ’ਤੇ ਚੇਤਨ ਬਿੱਲਾ ਵਿੱਕੀ ਬੀਰਾ ਸੱਚੂ ਤੇ ਚਾਰ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੇ ਘਰ ’ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਪ੍ਰੀਤਮ ਸ਼ਾਹ ਵਾਸੀ ਨਿਊ ਪ੍ਰੀਤਮ ਨਗਰ ਦੀ ਸ਼ਿਕਾਇਤ ’ਤੇ ਰਾਹੁਲ, ਵਿਕਰਮ, ਕਵਿਤਾ, ਸੋਨਮ, ਪੂਨਮ ਅਤੇ ਪ੍ਰਹਿਲਾਦ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਥਿਤ ਦੋਸ਼ੀਆਂ ਉਤੇ ਵੀ ਸ਼ਿਕਾਇਤਕਰਤਾ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਮਮੂਲੀ ਵਿਵਾਦ ਦੱਸਿਆ ਜਾ ਰਿਹਾ ਹੈ। ਨਾਬਾਲਗ ਲੜਕੀ ਵਰਗਲਾਈ ਪੁਲਿਸ ਨੇ ਗਰਜੇਸ਼ ਕੁਮਾਰ ਵਾਸੀ ਭਗਤ ਸਿੰਘ ਕਾਲੋਨੀ ਦੀ ਸ਼ਿਕਾਇਤ ’ਤੇ ਅਣਪਛਾਤੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ਨਾ ਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਸੱਟੇਬਾਜ਼ ਕਾਬੂ ਪੁਲਿਸ ਨੇ ਰੋਹਿਤ ਕੁਮਾਰ ਵਾਸੀ ਪ੍ਰੇਮ ਬਿਹਾਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 530 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ ਕਥਿਤ ਦੋਸ਼ੀ ਸ਼ਰੇਆਮ ਤਾਜਪੁਰ ਰੋਡ ਤੇ ਸੱਟੇਬਾਜ਼ੀ ਕਰ ਰਿਹਾ ਸੀ।