ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਧਨਵੰਤ ਸਿੰਘ ਰੰਧਾਵਾ ਨੇ ਅਹੁਦਾ ਸੰਭਾਲਿਆ
ਇਯਾਲੀ/ਥਰੀਕੇ, 12 ਨਵੰਬਰ, 2026 (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦਿਹਾਤੀ ਦੇ ਨਵੇਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਵਜੋਂ ਧਨਵੰਤ ਸਿੰਘ ਰੰਧਾਵਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਵਜੋਂ ਇਹ ਉਨ੍ਹਾਂ ਦੀ ਪਹਿਲੀ ਨਿਯੁਕਤੀ ਹੈ, ਜੋ ਕਿ ਲੁਧਿਆਣਾ ਵਿਖੇ ਹੋਈ ਹੈ।
ਧ
ਧਨਵੰਤ ਸਿੰਘ ਰੰਧਾਵਾ
13-11-2026
ਇਯਾਲੀ/ਥਰੀਕੇ, 12 ਨਵੰਬਰ, 2026 (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦਿਹਾਤੀ ਦੇ ਨਵੇਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਵਜੋਂ ਧਨਵੰਤ ਸਿੰਘ ਰੰਧਾਵਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਵਜੋਂ ਇਹ ਉਨ੍ਹਾਂ ਦੀ ਪਹਿਲੀ ਨਿਯੁਕਤੀ ਹੈ, ਜੋ ਕਿ ਲੁਧਿਆਣਾ ਵਿਖੇ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੋਹਾਲੀ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਲੁਧਿਆਣਾ ਸ਼ਹਿਰ ਅਤੇ ਇੱਥੋਂ ਦੇ ਪ੍ਰਸ਼ਾਸਨਿਕ ਕੰਮਕਾਜ ਨਾਲ ਉਨ੍ਹਾਂ ਦੀ ਪੁਰਾਣੀ ਸਾਂਝ ਹੈ, ਉਹ ਸਾਲ 2019 ਤੋਂ ਨਵੰਬਰ, 2021 ਤੱਕ ਲੁਧਿਆਣਾ ਵਿਖੇ ਵੀ ਬਤੌਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉ ਪਰੰਤ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਸਰਕਾਰੀ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।