12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਜੀ . ਟੀ . ਬੀ . ਐੱਚ . ਵਿਖੇ ਸ਼ਖਸੀਅਤ ਵਿਕਾਸ ਸੰਬੰਧੀ ਸੈਸ਼ਨ ਕਰਵਾਇਆ

ਲੁਧਿਆਣਾ, 12 ਨਵੰਬਰ (ਡਾ. ਤਰਲੋਚਨ ਸਿੰਘ)- ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਮਾਡਲ ਟਾਊਨ ਵਿਖੇ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਸ਼ਖਸ਼ੀਅਤ ਵਿਕਾਸ ਸਬੰਧੀ ਇੱਕ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 13-11-2026
ਲੁਧਿਆਣਾ, 12 ਨਵੰਬਰ (ਡਾ. ਤਰਲੋਚਨ ਸਿੰਘ)- ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਮਾਡਲ ਟਾਊਨ ਵਿਖੇ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਸ਼ਖਸ਼ੀਅਤ ਵਿਕਾਸ ਸਬੰਧੀ ਇੱਕ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ। ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਸੰਚਾਰ ਕਲਾ, ਸਕਾਰਾਤਮਕ ਸੋਚ, ਲੀਡਰਸ਼ਿਪ ਦੇ ਗੁਣ ਅਤੇ ਚੰਗੇ ਵਿਹਾਰ ਨੂੰ ਵਿਕਸਿਤ ਕਰਨਾ ਸੀ। ਇਸ ਮੌਕੇ ਲਾਈਫ ਕੋਚ ਡਾ. ਜਸਮੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਸ਼ਖਸ਼ੀਅਤ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਜਿਸ ਦੇ ਵਿੱਚ ਸਹਿ ਸਵੀਕਾਰਤਾ, ਇੱਛਾ ਸ਼ਕਤੀ, ਸਹਿਯੋਗ ਆਦਿ ਪਹਿਲੂ ਸਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੀ ਸ਼ਖਸ਼ੀਅਤ ਨੂੰ ਨਿਖਾਰਨ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਆਪਣੇ ਵਿਚਾਰ ਪੇਸ਼ ਕਰਨ ਸਮੇਂ ਦੀ ਸਹੀ ਵਰਤੋਂ ਕਰਨ ਤੇ ਜੀਵਨ ਵਿਚ ਸਫਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਇੰਸਟੀਚਿਊਟ ਦੇ ਡਾਇਰੈਕਟਰ ਡਾ.ਜਸਬੀਰ ਕੌਰ ਨੇ ਕਿਹਾ ਕਿ ਨਰਸਿੰਗ ਦੇ ਖੇਤਰ ਵਿੱਚ ਤਕਨੀਕੀ ਗਿਆਨ ਦੇ ਨਾਲ-ਨਾਲ ਚੰਗੀ ਸ਼ਖਸ਼ੀਅਤ, ਪ੍ਰਭਾਵਸ਼ਾਲੀ ਸੰਚਾਰ ਤੇ ਆਤਮ ਵਿਸ਼ਵਾਸ ਵੀ ਬਹੁਤ ਮਹੱਤਵਪੂਰਨ ਹਨ। ਅੰਤ ਵਿਚ ਸੈਸ਼ਨ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਕਾਲਜ ਅਧਿਆਪਕ ਕ੍ਰਿਸ਼ਮਾ, ਰੋਹਨ, ਦਿਲਾਵਰ ਸਿੰਘ ਅਤੇ ਵਿਦਿਆਰਥੀਆਂ ਦਾ ਡਾ. ਜਸਮੀਤ ਕੌਰ ਵਲੋਂ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਗੁਰਦਿਆਂ ਤੇ ਯੂਰੋਲੋਜੀ ਸਰਜਰੀ ਲਈ ਕੈਂਪ ਕੱਲ੍ਹ ਅਗਲੀ ਖ਼ਬਰ ਵੇਰਕਾ ਵਲੋਂ ਦੁੱਧ ਦੀਆਂ ਕੀਮਤਾਂ ’ ਚ ਵਾਧਾ - ਜੀ . ਐਮ . ਹਰਜਿੰਦਰ ਸਿੰਘ
Ad Position 24