13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਜਨਤਕ ਪ੍ਰਸਾਰਨ ਦਿਵਸ ਮਨਾਇਆ

ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)- ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਨੇ ਅੱਜ ਕਾਲਜ ਕੈਂਪਸ ਵਿਚ ਜਨਤਕ ਪ੍ਰਸਾਰਨ ਦਿਵਸ ਮਨਾਇਆ। ਇਸ ਮੌਕੇ ਵਿਭਾਗ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਭਾਰਤ ਵਿਚ ਜਨਤਕ ਪ੍ਰਸਾਰਨ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ‘ਤੇ ਪੇਸ਼ਕਾਰੀਆਂ ਦਿੱਤੀਆਂ, ਜਿਸ ਵਿਚ ਜਾਣਕਾਰੀ ਦੇ ਪ੍ਰਸਾਰ, ਸਿੱਖਿਆ, ਸਮਾਜਿਕ ਜਾਗਰੂਕਤਾ ਅਤੇ ਸਭਿਆਚਾਰਕ ਵਿਰਾਸਤ ਦੀ ਸੰਭਾਲ ਵਿਚ ਇਸ ਦੀ ਭੂਮਿਕਾ ਨੂੰ ਉਜਾਗਰ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)- ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਨੇ ਅੱਜ ਕਾਲਜ ਕੈਂਪਸ ਵਿਚ ਜਨਤਕ ਪ੍ਰਸਾਰਨ ਦਿਵਸ ਮਨਾਇਆ। ਇਸ ਮੌਕੇ ਵਿਭਾਗ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਭਾਰਤ ਵਿਚ ਜਨਤਕ ਪ੍ਰਸਾਰਨ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ‘ਤੇ ਪੇਸ਼ਕਾਰੀਆਂ ਦਿੱਤੀਆਂ, ਜਿਸ ਵਿਚ ਜਾਣਕਾਰੀ ਦੇ ਪ੍ਰਸਾਰ, ਸਿੱਖਿਆ, ਸਮਾਜਿਕ ਜਾਗਰੂਕਤਾ ਅਤੇ ਸਭਿਆਚਾਰਕ ਵਿਰਾਸਤ ਦੀ ਸੰਭਾਲ ਵਿਚ ਇਸ ਦੀ ਭੂਮਿਕਾ ਨੂੰ ਉਜਾਗਰ ਕੀਤਾ ਗਿਆ। ਵਿਭਾਗ ਦੀ ਮੁਖੀ ਡਾ. ਕੀਰਤੀ ਧਵਨ ਨੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿਚ ਜਨਤਕ ਪ੍ਰਸਾਰਨ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਬਦਲਦੇ ਮੀਡੀਆ ਦ੍ਰਿਸ਼ ਅਤੇ ਮੀਡੀਆ ਪੇਸ਼ੇਵਰਾਂ ਦੀਆਂ ਜ਼ਿੰਮੇਵਾਰੀਆਂ ਦੀ ਡੂੰਘੀ ਸਮਝ ਵਿਕਸਤ ਕਰਨ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਿਆਨੰਦ ਹਸਪਤਾਲ ’ ਚ ਮਰੀਜ਼ਾਂ ਨੂੰ ਆਪਣੀ ਫਾਰਮੇਸੀ ਤੋਂ ਦਵਾਈਆਂ ਖ਼ਰੀਦਣ ਲਈ ਮਜਬੂਰ ਕਰਨ ਦੇ ਲੱਗੇ ਕਥਿਤ ਦੋਸ਼ ਅਗਲੀ ਖ਼ਬਰ ਆਰ . ਜੀ . ਹਸਪਤਾਲ ਵਿਖੇ “ ਰੋਬੋ 360” ਰੋਬੋਟਿਕ ਸਰਜਰੀ ਵਰਕਸ਼ਾਪ ’ ਚ ਡਾ . ਲੂਥਰਾ ਨੇ ਲਾਈਵ ਰੋਬੋਟਿਕ ਸਰਜਰੀਆਂ ਦਾ ਕੀ...
Ad Position 24