ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਦੋ ਰੋਜ਼ਾ ਸਮਾਗਮ ਸ੍ਰੀ ਗੁਰੂ ਰਾਮਦਾਸ ਜੀ ਗੁਰਮਤਿ ਪ੍ਰਚਾਰ ਸਭਾ (ਪੰਜਾਬ) ਲੁਧਿਆਣਾ ਵਲੋਂ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਤੇ ਸਮੁੱਚੀ ਗੁਰਦੁਆਰਾ ਕਮੇਟੀ ਦੇ ਪੂਰਨ ਸਹਿਯੋਗ ਸਦਕਾ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ, ਅਰਬਨ ਅਸਟੇਟ ਫੇਸ-2, ਦੁੱਗਰੀ ਲੁਧਿਆਣਾ ਵਿਖੇ ਕਰਵਾਇਆ ਗਿਆ।
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਦੋ ਰੋਜ਼ਾ ਸਮਾਗਮ ਸ੍ਰੀ ਗੁਰੂ ਰਾਮਦਾਸ ਜੀ ਗੁਰਮਤਿ ਪ੍ਰਚਾਰ ਸਭਾ (ਪੰਜਾਬ) ਲੁਧਿਆਣਾ ਵਲੋਂ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਤੇ ਸਮੁੱਚੀ ਗੁਰਦੁਆਰਾ ਕਮੇਟੀ ਦੇ ਪੂਰਨ ਸਹਿਯੋਗ ਸਦਕਾ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ, ਅਰਬਨ ਅਸਟੇਟ ਫੇਸ-2, ਦੁੱਗਰੀ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਮਹਾਨ ਗੁਰਮਤਿ ਸਮਾਗਮ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਸਮਾਗਮ ‘ਚ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸੰਤ ਬਾਬਾ ਗੁਰਜੀਤ ਸਿੰਘ ਮੁਖੀ ਨਾਨਕਸਰ ਕਲੇਰਾਂ, ਸੰਤ ਬਾਬਾ ਅਨਹਦਰਾਜ ਸਿੰਘ ਮੁਖੀ ਨਾਨਕਸਰ, ਸਮਰਾਲਾ ਚੌਂਕ ਤੇ ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਜੀ ਭਲਾਈ ਕੇਂਦਰ ਆਦਿ ਵਿਸ਼ੇਸ਼ ਤੌਰ ‘ਤੇ ਪੁੱਜੇ। ਭਾਈ ਸੁਖਦੇਵ ਸਿੰਘ ਅਰਦਾਸੀਏ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਸੁਖਦੀਪ ਸਿੰਘ, ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ, ਭਾਈ ਸਿਮਰਨਜੀਤ ਸਿੰਘ, ਭਾਈ ਉਮਪ੍ਰੀਤ ਸਿੰਘ, ਗਿਆਨੀ ਬਲਵੰਤ ਸਿੰਘ ਐੱਸ.ਜੀ.ਪੀ.ਸੀ. ਪ੍ਰਚਾਰਕ, ਭਾਈ ਅਮਨਦੀਪ ਸਿੰਘ ਲੁਧਿਆਣੇ ਵਾਲੇ, ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਦਾ ਕੀਰਤਨੀ ਜਥਾ ਤੇ ਗੁਰੂ ਰਾਮਦਾਸ ਗੁਰਮਤਿ ਸੰਗੀਤ ਅਕੈਡਮੀ ਹਰਨਾਮ ਨਗਰ ਦੇ ਜੱਥਿਆਂ ਨੇ ਹਾਜ਼ਰੀ ਭਰੀ। ਸਮਾਗਮ ਵਿਚ ਉਚੇਚੇ ਤੌਰ ‘ਤੇ ਜਤਿੰਦਰਪਾਲ ਸਿੰਘ ਸਲੂਜਾ ਪ੍ਰਧਾਨ ਪੰਜਾਬੀ ਵਿਕਾਸ ਮੰਚ, ਜਗਬੀਰ ਸਿੰਘ ਸੋਖੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਰਾਜਵੰਤ ਸਿੰਘ ਵੋਹਰਾ ਵੀ ਸ਼ਾਮਲ ਹੋਏ। ਇਸ ਮੌਕੇ ਸੋਸਾਇਟੀ ਮੈਂਬਰਜ਼ ਭਾਈ ਓਮਪ੍ਰੀਤ ਸਿੰਘ, ਡਾ. ਦਲਵਿੰਦਰ ਸਿੰਘ, ਮਨੋਹਰ ਸਿੰਘ ਮੱਕੜ, ਸਤਨਾਮ ਸਿੰਘ ਕੰਡਾ, ਸੁਰਿੰਦਰ ਸਿੰਘ ਭੁਟਾਣੀ, ਹਰਦੀਪ ਸਿੰਘ, ਸਤਵਿੰਦਰ ਸਿੰਘ, ਡਾ. ਬਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਜਗਜੀਤ ਸਿੰਘ, ਗੁਰਦਰਸ਼ਨ ਸਿੰਘ ਮੁਖੀ ਤੇ ਸਤਵਿੰਦਰ ਸਿੰਘ ਮੁਖੀ ਆਦਿ ਹਾਜ਼ਰ ਸਨ। ਅੰਤ ਵਿਚ ਭਾਈ ਓਮਪ੍ਰੀਤ ਸਿੰਘ ਤੇ ਸਮੂਹ ਮੈਂਬਰ ਗੁਰੂ ਰਾਮਦਾਸ ਗੁਰਮਤਿ ਪ੍ਰਚਾਰ ਸਭਾ ਲੁਧਿਆਣਾ ਵਲੋਂ ਸਮਾਗਮ ‘ਚ ਪਹੁੰਚੀਆਂ ਸਾਰੀਆਂ ਮਹਾਨ ਸ਼ਖ਼ਸੀਅਤਾਂ, ਵਿਸ਼ੇਸ਼ ਮਹਿਮਾਨਾਂ, ਰਾਗੀ ਜੱਥਿਆਂ, ਸਹਿਯੋਗੀ ਸੱਜਣਾਂ ਅਤੇ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।