13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਖਾਦਾਂ ਦੀ ਸਬਸਿਡੀ ’ ਚ 64 ਫ਼ੀਸਦੀ ਵਾਧਾ ਕਿਸਾਨਾਂ ਲਈ ਵੱਡੀ ਰਾਹਤ - ਲਖਵਿੰਦਰ ਸਿੰਘ ਮੋਮੀ

ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬੈਂਸ)- ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਕਨਵੀਨਰ ਲਖਵਿੰਦਰ ਸਿੰਘ ਮੋਮੀ ਨੇ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੇ ਸੀਜ਼ਨ ਲਈ ਫਾਸਫੋਰਸ ਤੇ ਪੁਟਾਸ਼ ਖਾਦਾਂ ਦੀ ਸਬਸਿਡੀ ਵਿਚ 64 ਫ਼ੀਸਦੀ ਵਾਧਾ ਕਰਨ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਸਥਾਨਕ ਭਾਜਪਾ ਦਫ਼ਤਰ ’ਚ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਇਸ ਸਬਸਿਡੀ ਲਈ 62370 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਤੇ ਡੀ.

Ad Position 21
No active advertisement
ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬੈਂਸ)- ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਕਨਵੀਨਰ ਲਖਵਿੰਦਰ ਸਿੰਘ ਮੋਮੀ ਨੇ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੇ ਸੀਜ਼ਨ ਲਈ ਫਾਸਫੋਰਸ ਤੇ ਪੁਟਾਸ਼ ਖਾਦਾਂ ਦੀ ਸਬਸਿਡੀ ਵਿਚ 64 ਫ਼ੀਸਦੀ ਵਾਧਾ ਕਰਨ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਸਥਾਨਕ ਭਾਜਪਾ ਦਫ਼ਤਰ ’ਚ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਇਸ ਸਬਸਿਡੀ ਲਈ 62370 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਤੇ ਡੀ.ਏ.ਪੀ. ਦੇ 50 ਕਿੱਲੋ ਥੈਲੇ ਦੀ ਕੀਮਤ 1350 ਰੁਪਏ ਹੀ ਰੱਖੀ ਗਈ ਹੈ। ਮੋਮੀ ਨੇ ਕਿਹਾ ਕਿ ਵਿਸ਼ਵ ਮੰਡੀ ਵਿਚ ਖਾਦਾਂ ਦੀਆਂ ਕੀਮਤਾਂ ਵਧਣ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਨੂੰ ਵੱਡੀ ਰਾਹਤ ਦੇ ਰਹੀ ਹੈ। ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਖਾਦ ਅਤੇ ਰਸਾਇਣ ਮੰਤਰੀ ਜੇ.ਪੀ. ਨੱਢਾ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੌਣੇ ਪੰਜ ਸਾਲ ਬੀਤਣ ਦੇ ਬਾਵਜੂਦ ਸੂਬੇ ਵਿਚ ਖੇਤੀ ਨੀਤੀ ਨਹੀਂ ਬਣ ਸਕੀ। ਉਨ੍ਹਾਂ ਸਰਕਾਰ ਤੋਂ ਖੇਤੀਬਾੜੀ ਅਤੇ ਖ਼ਰੀਦ ਪ੍ਰਬੰਧਾਂ ਦੀ ਅਗਾਊਂ ਯੋਜਨਾਬੰਦੀ ਕਰਨ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਨੀਲ ਮੌਦਗਿਲ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਗਿੱਲ, ਪ੍ਰਦੇਸ਼ ਮਹਾਮੰਤਰੀ ਮਨਪ੍ਰੀਤ ਸਿੰਘ ਤਲਵੰਡੀ, ਕੈਲਾਸ਼ ਚੌਧਰੀ, ਡਾ. ਸਤੀਸ਼ ਕੁਮਾਰ ਤੇ ਸ਼ੀਨੂੰ ਚੁੱਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਮੁਕੰਦ ਸਿੰਘ ਸਕੂਲ ਡਾਬਾ ਦੇ ਵਿਦਿਆਰਥੀ ਨੇ ਗਤਕਾ ’ ਚ ਤਗਮਾ ਕੀਤਾ ਹਾਸਿਲ ਅਗਲੀ ਖ਼ਬਰ ਹਲਕਾ ਸਾਹਨੇਵਾਲ ’ ਚ ‘ ਜਵਾਨੀ ਸੰਭਾਲ ਸਾਈਕਲ ਯਾਤਰਾ ’ ਪੁੱਜਣ ’ ਤੇ ਹੈਪੀ ਗਿੱਲ ਨੇ ਕੀਤਾ ਸਵਾਗਤ
Ad Position 24