ਵੈਟਰਨਰੀ ਯੂਨੀਵਰਸਿਟੀ ਨੇ ਸੱਭਿਆਚਾਰਕ ਵਿਭਿੰਨਤਾ ਦਾ ਜਸ਼ਨ ਮਨਾਇਆ
ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਮਿਲ ਕੇ ਕੈਂਪਸ ਵਿਚ ਹੋਸਟਲ ਨਾਈਟ ‘ਅੰਜੁਮਨ’ ਦਾ ਪ੍ਰਬੰਧ ਕੀਤਾ, ਜੋ ਕਿ ਸਭਿਆਚਾਰਕ ਵਿਭਿੰਨਤਾ ਦਾ ਇਕ ਜਸ਼ਨ ਸੀ। ਇਹ ਹੋਸਟਲ ਨਾਈਟ ਯੂਨੀਵਰਸਿਟੀ ਦੇ ਲੜਕੀਆਂ ਦੇ ਹੋਸਟਲ ਦੀਆਂ ਵਿਦਿਆਰਥਣਾਂ ਤੇ ਸਟਾਫ਼ ਦੁਆਰਾ ਉਲੀਕੀ ਗਈ ਸੀ।
ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਮਿਲ ਕੇ ਕੈਂਪਸ ਵਿਚ ਹੋਸਟਲ ਨਾਈਟ ‘ਅੰਜੁਮਨ’ ਦਾ ਪ੍ਰਬੰਧ ਕੀਤਾ, ਜੋ ਕਿ ਸਭਿਆਚਾਰਕ ਵਿਭਿੰਨਤਾ ਦਾ ਇਕ ਜਸ਼ਨ ਸੀ। ਇਹ ਹੋਸਟਲ ਨਾਈਟ ਯੂਨੀਵਰਸਿਟੀ ਦੇ ਲੜਕੀਆਂ ਦੇ ਹੋਸਟਲ ਦੀਆਂ ਵਿਦਿਆਰਥਣਾਂ ਤੇ ਸਟਾਫ਼ ਦੁਆਰਾ ਉਲੀਕੀ ਗਈ ਸੀ। ਡਾ. ਜਤਿੰਦਰਪਾਲ ਸਿੰਘ ਗਿੱਲ, ਉਪ ਕੁਲਪਤੀ ਨੇ ਆਪਣੀ ਪਤਨੀ ਪਵਨਜੀਤ ਕੌਰ ਗਿੱਲ ਨਾਲ ਮੁੱਖ ਮਹਿਮਾਨ ਵਜੋਂ ਇਸ ਸਮਾਗਮ ਵਿਚ ਸ਼ਿਰਕਤ ਕੀਤੀ। ਵਿਦਿਆਰਥੀ ਭਲਾਈ ਨਿਰਦੇਸ਼ਕ ਡਾ. ਜਸਪਾਲ ਸਿੰਘ ਹੁੰਦਲ ਤੇ ਡਾ. ਰਣਜੀਤ ਕੌਰ ਹੁੰਦਲ; ਵੈਟਰਨਰੀ ਸਾਇੰਸ ਕਾਲਜ ਦੇ ਡੀਨ ਡਾ. ਸਵਰਨ ਸਿੰਘ ਰੰਧਾਵਾ ਤੇ ਜਸਵਿੰਦਰ ਕੌਰ ਵੀ ਉੱਥੇ ਮੌਜੂਦ ਸਨ, ਉਨ੍ਹਾਂ ਨੇ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਡਾ. ਗਿੱਲ ਨੇ ਇਸ ਸਮਾਗਮ ਦੇ ਪ੍ਰਬੰਧ ਲਈ ਵਿਦਿਆਰਥੀ ਭਲਾਈ ਨਿਰਦੇਸ਼ਾਲੇ, ਵਾਰਡਨਾਂ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਡਾ. ਹੁੰਦਲ ਨੇ ਕਿਹਾ ਕਿ ਦੇਸ਼ ਦੇ ਹਰ ਕੋਨੇ ਤੋਂ ਵਿਦਿਆਰਥੀ ਵੈਟਰਨਰੀ ਯੂਨੀਵਰਸਿਟੀ ਦੀ ਖੋਜ ਪ੍ਰਣਾਲੀ ਵਿਚ ਆਪਣੀ ਜਗ੍ਹਾ ਬਣਾਉਣ ਲਈ ਯਤਨਸ਼ੀਲ ਹਨ। ਡਾ. ਰੰਧਾਵਾ ਨੇ ‘ਵਿਭਿੰਨਤਾ ਵਿਚ ਏਕਤਾ’ ਨੂੰ ਕਾਇਮ ਰੱਖਣ ਅਤੇ ਯੂਨੀਵਰਸਿਟੀ ਨੂੰ ਦੇਸ਼ ਦੇ ਸਭ ਤੋਂ ਵਧੀਆ ਵਿੱਦਿਅਕ ਅਦਾਰਿਆਂ ਵਿਚੋਂ ਇਕ ਵਜੋਂ ਸਥਾਪਿਤ ਕਰਨ ਵਿਚ ਯੋਗਦਾਨ ਪਾਉਣ ਲਈ ਵਿਦਿਆਰਥੀਆਂ ਦੀ ਤਾਰੀਫ਼ ਕੀਤੀ। ਲੜਕੀਆਂ ਦੇ ਹੋਸਟਲ ਦੀਆਂ ਵਾਰਡਨਾਂ ਡਾ. ਸ਼ਬਨਮ ਸਿੱਧੂ ਤੇ ਡਾ. ਐਲ. ਗੀਤਾ ਤੇ ਚੀਫ਼ ਵਾਰਡਨ ਡਾ. ਨਿਤਿਨ ਦੇਵ ਸਿੰਘ ਨੇ ਵਿਦਿਆਰਥਣਾਂ ਨਾਲ ਸੰਵਾਦ ਕਰਨ ਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਪਤਵੰਤੇ ਮਹਿਮਾਨਾਂ ਦਾ ਧੰਨਵਾਦ ਕੀਤਾ।