ਭਾਜਪਾ ਆਗੂਆਂ ਦੇ ਪੋਸਟਰਾਂ ’ ਤੇ ਰੰਗ ਮਲਣਾ ਬੁਜ਼ਦਿਲੀ ਤੇ ਸਿਆਸੀ ਗੁੰਡਾਗਰਦੀ ਦੀ ਨਿਸ਼ਾਨੀ - ਰਾਕੇਸ਼ ਕਪੂਰ
ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਪੰਜਾਬ ਦੇ ਸੂਬਾ ਬੁਲਾਰੇ ਰਾਕੇਸ਼ ਕਪੂਰ ਨੇ ਸ਼ਹਿਰ ਦੇ ਹਲਕਾ ਪੱਛਮੀ ਵਿਚ ਉਨ੍ਹਾਂ ਤੇ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ ਦੇ ਪੋਸਟਰਾਂ ’ਤੇ ਰੰਗ ਮਲੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਮੁਕਾਬਲਾ ਕਰਨ ਦੀ ਹਿੰਮਤ ਨਾ ਰੱਖਣ ਵਾਲੇ ਲੋਕ ਅਜਿਹੀਆਂ ਘਟੀਆ ਹਰਕਤਾਂ ਕਰਦੇ ਹਨ।
ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਪੰਜਾਬ ਦੇ ਸੂਬਾ ਬੁਲਾਰੇ ਰਾਕੇਸ਼ ਕਪੂਰ ਨੇ ਸ਼ਹਿਰ ਦੇ ਹਲਕਾ ਪੱਛਮੀ ਵਿਚ ਉਨ੍ਹਾਂ ਤੇ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ ਦੇ ਪੋਸਟਰਾਂ ’ਤੇ ਰੰਗ ਮਲੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਮੁਕਾਬਲਾ ਕਰਨ ਦੀ ਹਿੰਮਤ ਨਾ ਰੱਖਣ ਵਾਲੇ ਲੋਕ ਅਜਿਹੀਆਂ ਘਟੀਆ ਹਰਕਤਾਂ ਕਰਦੇ ਹਨ। ਚਿਹਰਿਆਂ ’ਤੇ ਰੰਗ ਮਲਣ ਵਾਲਿਆਂ ਦੀ ਸੋਚ ਪਹਿਲਾਂ ਹੀ ਕਾਲੀ ਹੋ ਚੁੱਕੀ ਹੈ ਅਤੇ ਅਜਿਹੀਆਂ ਕਾਰਵਾਈਆਂ ਨਾਲ ਭਾਜਪਾ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਦਾ 2027 ਦਾ ਮਿਸ਼ਨ ਪੂਰੀ ਮਜ਼ਬੂਤੀ ਨਾਲ ਜਾਰੀ ਰਹੇਗਾ।