-ਵਿਧਾਨ ਸਭਾ ਚੋਣਾਂ 2027-
ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਸਮੂਹ ਚੋਣ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦੇ ਮੱਦੇਨਜ਼ਰ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਅ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਕੰਮ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ। ਅਜੀਤ ਤਸਵੀਰ
14-11-2026
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦੇ ਮੱਦੇਨਜ਼ਰ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਅਗਰਵਾਲ ਵੱਲੋਂ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮੁੱਚੇ ਚੋਣ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨਵੇਂ ਜੁਆਇਨ ਕੀਤੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2027 ਦੇ ਅਧਾਰ ‘ਤੇ ਹਰੇਕ ਯੋਗ ਵੋਟਰ, ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਖਾਸ ਕਰਕੇ ਤੀਜੇ ਲਿੰਗ ਵਾਲੇ ਹਰ ਵੋਟਰ ਨੂੰ ਵੋਟਰ ਸੂਚੀ ਦਾ ਹਿੱਸਾ ਬਣਾਉਣ ਲਈ ਹਰ ਪਿੰਡ, ਵਾਰਡ ਅਤੇ ਬੂਥ ਪੱਧਰ ‘ਤੇ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਵੀਪ ਗਤੀਵਿਧੀਆਂ ਰਾਹੀਂ ਸਕੂਲਾਂ/ਕਾਲਜ਼ਾਂ ਤੇ ਯੂਨੀਵਰਸਿਟੀਆਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾਵੇ ਤਾਂ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਮੂਹ ਵਿਧਾਨ ਸਭਾ ਹਲਕਿਆਂ ਅਧੀਨ ਡਿਸਪੈਚ ਸੈਂਟਰਾਂ ਅਤੇ ਕਾਊਂਟਰ ਸੈਂਟਰਾਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਵੋਟਰਾਂ ਨੂੰ ਚੋਣਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਤ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਿਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।