ਡੀ . ਸੀ . ਹਿਮਾਂਸ਼ੂ ਅਗਰਵਾਲ ਨੂੰ ਬੁੱਕੇ ਭੇਟ ਕਰਕੇ ਦਿੱਤੀ ਵਧਾਈ
ਲਾਡੋਵਾਲ, 13 ਨਵੰਬਰ (ਬਲਬੀਰ ਸਿੰਘ ਰਾਣਾ)- ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਦੀ ਅਗਵਾਈ ਹੇਠ ਕੌਮੀ ਮੀਤ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਤੇ ਕੌਮੀ ਯੂਥ ਮੀਤ ਪ੍ਰਧਾਨ ਸ਼ਿਵਮ ਕੁਮਾਰ ਵਲੋਂ ਲੁਧਿਆਣਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਹਾਰਦਿਕ ਵਧਾਈ ਦਿੱਤੀ ਗਈ। ਇਸ ਮੌਕੇ ਕੌਂਸਲ ਦੇ ਨੁਮਾਇੰਦਿਆਂ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਨਾਲ ਸਬੰਧਿਤ ਵੱਖ-ਵੱਖ ਜਨਹਿਤ ਦੇ ਮਸਲਿਆਂ ਬਾਰੇ ਵੀ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਜਾਣੂ ਕਰਵਾਇਆ ਗਿਆ, ਜਦ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ, ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋਕ-ਹਿਤ ਦੇ ਮਾਮਲਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਲਾਡੋਵਾਲ, 13 ਨਵੰਬਰ (ਬਲਬੀਰ ਸਿੰਘ ਰਾਣਾ)- ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਦੀ ਅਗਵਾਈ ਹੇਠ ਕੌਮੀ ਮੀਤ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਤੇ ਕੌਮੀ ਯੂਥ ਮੀਤ ਪ੍ਰਧਾਨ ਸ਼ਿਵਮ ਕੁਮਾਰ ਵਲੋਂ ਲੁਧਿਆਣਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਹਾਰਦਿਕ ਵਧਾਈ ਦਿੱਤੀ ਗਈ। ਇਸ ਮੌਕੇ ਕੌਂਸਲ ਦੇ ਨੁਮਾਇੰਦਿਆਂ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਨਾਲ ਸਬੰਧਿਤ ਵੱਖ-ਵੱਖ ਜਨਹਿਤ ਦੇ ਮਸਲਿਆਂ ਬਾਰੇ ਵੀ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਜਾਣੂ ਕਰਵਾਇਆ ਗਿਆ, ਜਦ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ, ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋਕ-ਹਿਤ ਦੇ ਮਾਮਲਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਕਿਹਾ ਕਿ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਅਤੇ ਜਨਹਿਤ ਦੇ ਮੁੱਦਿਆਂ ਨੂੰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਆਈ ਹੈ ਅਤੇ ਅੱਗੇ ਤੋਂ ਵੀ ਆਪਣਾ ਫ਼ਰਜ਼ ਸਮਝ ਕੇ ਜ਼ਿੰਮੇਵਾਰੀ ਨੂੰ ਸੁਚੱਜੇ ਢੰਗ ਨਾਲ ਨਿਭਾਏਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਲੋਕਾਂ ਨਾਲ ਜੁੜੇ ਬਹੁਤ ਸਾਰੇ ਅਜਿਹੇ ਮਸਲੇ ਹਨ, ਜੋ ਅੱਜ ਤੱਕ ਲਟਕ ਰਹੇ ਹਨ, ਜਿਨ੍ਹਾਂ ਨੂੰ ਨੇਪਰੇ ਚਾੜ੍ਹਨ ਨਾਲ ਜਿੱਥੇ ਲੋਕਾਂ ਦੀ ਮੰਗ ਪੂਰੀ ਹੋਵੇਗੀ, ਉਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲਣ ਨਾਲ ਖੁਸ਼ ਗਵਾਰ ਦੇਖਿਆ ਜਾ ਸਕਦਾ ਹੈ। ਇਸ ਮੌਕੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਅਗਰਵਾਲ ਨੇ ਉਪਰੋਕਤ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨਾਲ ਜੁੜੇ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਹਕੂਕ ਮਿਲ ਸਕਣ ਅਤੇ ਬੁਨਿਆਦੀ ਸਹੂਲਤਾਂ ਤੋਂ ਵੀ ਕਦੇ ਸੱਖਣੇ ਨਾ ਰਹਿਣ।