13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 19 ਤੋਂ-ਪ੍ਰਧਾਨ ਗੁਰਮੀਤ ਸਿੰਘ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ 19 ਨਵੰਬਰ ਤੋਂ ਸ਼ੁਰੂ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਤੇ ਜਨਰਲ ਸਕੱਤਰ ਜਰਨੈਲ ਸਿੰਘ ਨੇ ਦੱਸਿਆ ਕਿ 19 ਨਵੰਬਰ ਨੂੰ ਸਵੇਰੇ 7.

Ad Position 21
No active advertisement
ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ 19 ਨਵੰਬਰ ਤੋਂ ਸ਼ੁਰੂ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਤੇ ਜਨਰਲ ਸਕੱਤਰ ਜਰਨੈਲ ਸਿੰਘ ਨੇ ਦੱਸਿਆ ਕਿ 19 ਨਵੰਬਰ ਨੂੰ ਸਵੇਰੇ 7.00 ਵਜੇ ਪ੍ਰਭਾਤ ਫੇਰੀ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 1.00 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 21 ਤੋਂ 23 ਨਵੰਬਰ ਸ਼ਾਮ 7.00 ਤੋਂ ਰਾਤ 10.30 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ, ਜਿਨ੍ਹਾਂ ਵਿਚ ਉਚ ਕੋਟੀ ਦੇ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਅੰਮ੍ਰਿਤ ਵੇਲੇ ਤੋਂ ਦੁਪਹਿਰ 3.00 ਵਜੇ ਤੱਕ ਅਤੇ ਸ਼ਾਮ 6.00 ਤੋਂ ਰਾਤ 12.30 ਵਜੇ ਤੱਕ ਸਮਾਗਮ ਹੋਣਗੇ, ਜਿਸ ਵਿਚ ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਰਾਜੇਸ਼ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗਗਨਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਮੁਕਤਸਰ, ਭਾਈ ਓਮਪ੍ਰੀਤ ਸਿੰਘ ਲੁਧਿਆਣਾ, ਭਾਈ ਹਰਸਿਦਕ ਸਿੰਘ ਲੁਧਿਆਣਾ, ਭਾਈ ਗੁਰਵਿੰਦਰ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਮਨਦੀਪ ਸਿੰਘ ਤੇ ਭਾਈ ਭਗਵਾਨ ਸਿੰਘ (ਕਥਾਵਾਚਕ ਗੁਰਦੁਆਰਾ ਕਲਗ਼ੀਧਰ ਸਿੰਘ ਸਭਾ) ਸਮੇਤ ਪੰਥ ਪ੍ਰਸਿੱਧ ਕੀਰਤਨੀ ਜਥੇ ਤੇ ਵਿਦਵਾਨ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਵਾਲੇ ਦਿਨ ਸ਼ਾਮ 6.00 ਵਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੰਮ੍ਰਿਤ ਦਾ ਬਾਟਾ ਤਿਆਰ ਹੋਵੇਗਾ, ਅੰਮ੍ਰਿਤ ਅਭਿਲਾਖੀ ਸੱਜਣ ਸੁਕੇਸ਼ੀ ਇਸ਼ਨਾਨ ਕਰਕੇ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨ।
Ad Position 22
No active advertisement
ਪਿਛਲੀ ਖ਼ਬਰ ਗੁਰਮੇਲ ਸਿੰਘ ਪਹਿਲਵਾਨ ਨੇ ਕਾਂਗਰਸ ਦੀ ‘ ਜਵਾਨੀ ਸੰਭਾਲ ਯਾਤਰਾ ’ ਦਾ ਹਲਕਾ ਪੂਰਬੀ ਵਿਖੇ ਪੁੱਜਣ ’ ਤੇ ਕੀਤਾ ਸਵਾਗਤ ਅਗਲੀ ਖ਼ਬਰ ਬਹੁਜਨ ਮੁਕਤੀ ਪਾਰਟੀ ਪੰਜਾਬ ਵਲੋਂ ਚੌਥਾ ਰਾਜ ਅਧਿਵੇਸ਼ਨ 15 ਨੂੰ - ਜੋਗਿੰਦਰ ਰਾਏ
Ad Position 24