13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਿੰਡ ਠੱਕਰਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੀ ਆਰੰਭਤਾ

ਫੁੱਲਾਂਵਾਲ, 13 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਠੱਕਰਵਾਲ ਦੇ ਗੁਰਦੁਆਰਾ ਸ੍ਰੀ ਨਾਨਕਸਰ (ਪਾਤਸ਼ਾਹੀ ਪਹਿਲੀ) ਦੀ ਪ੍ਰਬੰਧਕੀ ਕਮੇਟੀ ਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਦਿਨ ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪ੍ਰਭਾਤ ਫੇਰੀ ਰਵਾਨਾ ਹੋਈ, ਜਿਸ ਦਾ ਪਿੰਡ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ ਮਿੱਠਾ (ਗਰੇਵਾਲ) ਦੇ ਗ੍ਰਹਿ ਵਿਖੇ ਪਹੁੰਚਣ ’ਤੇ ਸਮੂਹ ਗਰੇਵਾਲ ਪਰਿਵਾਰ ਵਲੋਂ ਸੰਗਤਾਂ ਨੂੰ ਜੀ ਆਇਆਂ ਕਹਿੰਦੇ ਹੋਏ ਉਨ੍ਹਾਂ ਦੀ ਟਹਿਲ ਸੇਵਾ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕੀਰਤਨੀ ਜੱਥਿਆਂ ਵਲੋਂ ਗੁਰੂ ਜੱਸ ਸੁਣਾ ਕੇ ਸੰਗਤ ਨੂੰ ਮੰਤਰ ਮੁਗਧ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਨ ਉਪਰੰਤ ਚਾਹ ਅਤੇ ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ।

Ad Position 21
No active advertisement
ਅਜੀਤ ਡੈਸਕ 14-11-2026
ਫੁੱਲਾਂਵਾਲ, 13 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਠੱਕਰਵਾਲ ਦੇ ਗੁਰਦੁਆਰਾ ਸ੍ਰੀ ਨਾਨਕਸਰ (ਪਾਤਸ਼ਾਹੀ ਪਹਿਲੀ) ਦੀ ਪ੍ਰਬੰਧਕੀ ਕਮੇਟੀ ਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਦਿਨ ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪ੍ਰਭਾਤ ਫੇਰੀ ਰਵਾਨਾ ਹੋਈ, ਜਿਸ ਦਾ ਪਿੰਡ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ ਮਿੱਠਾ (ਗਰੇਵਾਲ) ਦੇ ਗ੍ਰਹਿ ਵਿਖੇ ਪਹੁੰਚਣ ’ਤੇ ਸਮੂਹ ਗਰੇਵਾਲ ਪਰਿਵਾਰ ਵਲੋਂ ਸੰਗਤਾਂ ਨੂੰ ਜੀ ਆਇਆਂ ਕਹਿੰਦੇ ਹੋਏ ਉਨ੍ਹਾਂ ਦੀ ਟਹਿਲ ਸੇਵਾ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕੀਰਤਨੀ ਜੱਥਿਆਂ ਵਲੋਂ ਗੁਰੂ ਜੱਸ ਸੁਣਾ ਕੇ ਸੰਗਤ ਨੂੰ ਮੰਤਰ ਮੁਗਧ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਨ ਉਪਰੰਤ ਚਾਹ ਅਤੇ ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 22 ਨਵੰਬਰ ਐਤਵਾਰ ਤੱਕ ਰੋਜ਼ਾਨਾ ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਤੋਂ ਸਜਾਈਆਂ ਜਾਣਗੀਆਂ। ਇਸ ਮੌਕੇ ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪ੍ਰਭਾਤ ਫੇਰੀਆਂ ਵਿਚ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਯੂ . ਸੀ . ਪੀ . ਐਮ . ਏ . ਦਫ਼ਤਰ ਵਿਖੇ ਉਦਯੋਗਪਤੀਆਂ ਦੀ ਸਹੂਲਤ ਲਈ ਕੈਂਪ ਲਗਾਇਆ ਅਗਲੀ ਖ਼ਬਰ ਗੁਰਮੇਲ ਸਿੰਘ ਪਹਿਲਵਾਨ ਨੇ ਕਾਂਗਰਸ ਦੀ ‘ ਜਵਾਨੀ ਸੰਭਾਲ ਯਾਤਰਾ ’ ਦਾ ਹਲਕਾ ਪੂਰਬੀ ਵਿਖੇ ਪੁੱਜਣ ’ ਤੇ ਕੀਤਾ ਸਵਾਗਤ
Ad Position 24