ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਸੂਬੇ ’ ਚ ਵਿਕਾਸ ਦੀ ਰਫ਼ਤਾਰ ਰੁਕੀ - ਦੇਬੀ
ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬੈਂਸ)- ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਪੰਜਾਬ ਵਿਕਾਸ ਦੇ ਮਾਮਲੇ ਵਿਚ ਗੁਆਂਢੀ ਸੂਬੇ ਹਰਿਆਣਾ ਤੋਂ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਕਾਸ ਦੀ ਥਾਂ ਇਸ਼ਤਿਹਾਰ ਤੇ ਵਾਅਦਿਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬੈਂਸ)- ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਪੰਜਾਬ ਵਿਕਾਸ ਦੇ ਮਾਮਲੇ ਵਿਚ ਗੁਆਂਢੀ ਸੂਬੇ ਹਰਿਆਣਾ ਤੋਂ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਕਾਸ ਦੀ ਥਾਂ ਇਸ਼ਤਿਹਾਰ ਤੇ ਵਾਅਦਿਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਦੇਬੀ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਹਰਿਆਣਾ ਦੀ ਵਿਕਾਸ ਦਰ 9.5 ਫ਼ੀਸਦੀ ਦੇ ਮੁਕਾਬਲੇ ਪੰਜਾਬ ਦੀ 6.1 ਫ਼ੀਸਦੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨਸਭਾ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦਾ ਕਮਲ ਖਿੜੇਗਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਡਬਲ ਇੰਜਣ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ।