13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਲੁਧਿਆਣਾ ’ ਚ ਸ਼ਰੇਆਮ ਸਾੜਿਆ ਜਾ ਰਿਹਾ ਕੂੜਾ * ਨਗਰ ਨਿਗਮ ਦੇ ਸਫ਼ਾਈ ਪ੍ਰਬੰਧਾਂ ਦੀ ਖੁੱਲ੍ਹੀ ਪੋਲ * ਸਫ਼ਾਈ ਅਮਲਾਂ ਵੀ ਦੋਸ਼ਾਂ ਦੇ ਘੇਰੇ ’ਚ

ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਨਅਤੀ ਸ਼ਹਿਰ ਲੁਧਿਆਣਾ ਵਿਚ ਸਫ਼ਾਈ ਵਿਵਸਥਾ ਨੂੰ ਲੈ ਕੇ ਨਗਰ ਨਿਗਮ ਵਲੋਂ ਕੀਤੇ ਜਾਂਦੇ ਦਾਅਵਿਆਂ ਦੇ ਉਲਟ ਵੱਖ-ਵੱਖ ਇਲਾਕਿਆਂ ਵਿਚ ਕੂੜਾ ਸਾੜੇ ਜਾਣ ਦੇ ਮਾਮਲਿਆਂ ਨੇ ਨਿਗਮ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼ਹਿਰ ਵਿਚ ਕੂੜੇ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਦੀ ਬਜਾਏ ਇਸ ਨੂੰ ਖੁੱਲ੍ਹੇ ਵਿਚ ਅੱਗ ਲਗਾਉਣ ਦੇ ਦੋਸ਼ ਸਾਹਮਣੇ ਆਉਣ ਨਾਲ ਸਫ਼ਾਈ ਪ੍ਰਬੰਧਾਂ ਦੀ ਅਸਲ ਸਥਿਤੀ ਚਰਚਾ ਦਾ ਵਿਸ਼ਾ ਬਣ ਗਈ ਹੈ।

Ad Position 21
No active advertisement
ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਨਅਤੀ ਸ਼ਹਿਰ ਲੁਧਿਆਣਾ ਵਿਚ ਸਫ਼ਾਈ ਵਿਵਸਥਾ ਨੂੰ ਲੈ ਕੇ ਨਗਰ ਨਿਗਮ ਵਲੋਂ ਕੀਤੇ ਜਾਂਦੇ ਦਾਅਵਿਆਂ ਦੇ ਉਲਟ ਵੱਖ-ਵੱਖ ਇਲਾਕਿਆਂ ਵਿਚ ਕੂੜਾ ਸਾੜੇ ਜਾਣ ਦੇ ਮਾਮਲਿਆਂ ਨੇ ਨਿਗਮ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼ਹਿਰ ਵਿਚ ਕੂੜੇ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਦੀ ਬਜਾਏ ਇਸ ਨੂੰ ਖੁੱਲ੍ਹੇ ਵਿਚ ਅੱਗ ਲਗਾਉਣ ਦੇ ਦੋਸ਼ ਸਾਹਮਣੇ ਆਉਣ ਨਾਲ ਸਫ਼ਾਈ ਪ੍ਰਬੰਧਾਂ ਦੀ ਅਸਲ ਸਥਿਤੀ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਮਾਮਲੇ ਦਾ ਹੋਰ ਵੀ ਗੰਭੀਰ ਪਹਿਲੂ ਇਹ ਹੈ ਕਿ ਕੂੜਾ ਸਾੜਨ ਦੀਆਂ ਘਟਨਾਵਾਂ ਵਿਚ ਨਿੱਜੀ ਵਿਅਕਤੀਆਂ ਦੇ ਨਾਲ-ਨਾਲ ਨਗਰ ਨਿਗਮ ਦੀਆਂ ਸਫ਼ਾਈ ਗਤੀਵਿਧੀਆਂ ਨਾਲ ਜੁੜੇ ਕਰਮਚਾਰੀਆਂ ਦੀ ਭੂਮਿਕਾ ਬਾਰੇ ਵੀ ਸਵਾਲ ਉਠ ਰਹੇ ਹਨ। ਕੂੜਾ ਸਾੜੇ ਜਾਣ ਵਾਲੀ ਥਾਵਾਂ ਵਿਚ ਬਸਤੀ ਜੋਧੇਵਾਲ ਫਲਾਈਓਵਰ, ਸੁੰਦਰ ਨਗਰ ਰੋਡ, ਜਗਰਾਉਂ ਪੁਲ ਦੇ ਹੇਠਾਂ, ਸਿਧਵਾਂ ਨਹਿਰ ਦੇ ਕੰਢੇ, ਈਸ਼ਰ ਨਗਰ ਤੋਂ ਲੋਹਾਰਾ ਪੁਲ ਤੱਕ, ਗਿੱਲ ਰੋਡ ਦੇ ਖਾਲੀ ਪਲਾਟ, ਹੰਬੜਾਂ ਰੋਡ ’ਤੇ ਹੌਟ ਮਿਕਸ ਪਲਾਂਟ ਨੇੜੇ, ਚੰਡੀਗੜ੍ਹ ਰੋਡ ’ਤੇ ਵਰਧਮਾਨ ਦੇ ਪਿਛਲੇ ਪਾਸੇ ਗ੍ਰੀਨਲੈਂਡ ਸਕੂਲ ਦੇ ਨੇੜੇ, ਬਾਜਵਾ ਨਗਰ ਸ਼ਮਸ਼ਾਨਘਾਟ ਦੇ ਪਿਛਲੇ ਪਾਸੇ ਆਦਿ ਅਨੇਕਾਂ ਇਲਾਕੇ ਸ਼ਾਮਿਲ ਹਨ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਰੋਡ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ, ਫ਼ਿਰੋਜ਼ ਗਾਂਧੀ ਮਾਰਕੀਟ ਤੇ ਨਿਊ ਸ਼ਿਮਲਾਪੁਰੀ ਅਤੇ ਜਨਤਾ ਨਗਰ ਦੇ ਖਾਲੀ ਪਲਾਟਾਂ ਵਿਚ ਵੀ ਕੂੜਾ ਸਾੜੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿਚ ਸਭ ਤੋਂ ਵੱਡਾ ਸਵਾਲ ਨਗਰ ਨਿਗਮ ਦੇ ਸਫ਼ਾਈ ਅਮਲੇ ਦੀ ਕਾਰਗੁਜ਼ਾਰੀ ਨੂੰ ਲੈ ਕੇ ਹੈ। ਸ਼ਹਿਰ ਦੀ ਸਫ਼ਾਈ ਲਈ ਤਾਇਨਾਤ ਕਰਮਚਾਰੀਆਂ ਦੀ ਜ਼ਿੰਮੇਵਾਰੀ ਕੂੜਾ ਇਕੱਠਾ ਕਰਕੇ ਉਸ ਨੂੰ ਨਿਰਧਾਰਿਤ ਥਾਵਾਂ ਤੱਕ ਪਹੁੰਚਾਉਣਾ ਹੈ, ਪਰ ਜੇਕਰ ਇਕੱਠੇ ਕੀਤੇ ਕੂੜੇ ਨੂੰ ਨਿਯਮਾਂ ਅਨੁਸਾਰ ਨਿਪਟਾਉਣ ਦੀ ਬਜਾਏ ਖੁੱਲ੍ਹੇ ਵਿਚ ਸਾੜਿਆ ਜਾ ਰਿਹਾ ਹੈ ਤਾਂ ਇਹ ਨਿਗਮ ਦੇ ਸਮੁੱਚੀ ਸਫ਼ਾਈ ਪ੍ਰਬੰਧਾਂ ’ਤੇ ਸਵਾਲੀਆ ਨਿਸ਼ਾਨ ਹੈ। ਕੀ ਨਗਰ ਨਿਗਮ ਦੇ ਅਧਿਕਾਰੀ ਆਪਣੇ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਨਿਯਮਤ ਜਾਂਚ ਕਰਦੇ ਹਨ? ਕੀ ਕੂੜੇ ਦੀ ਢੋਆ ਢੁਆਈ ਤੋਂ ਲੈ ਕੇ ਉਸ ਦੇ ਅੰਤਿਮ ਨਿਪਟਾਰੇ ਤੱਕ ਕੋਈ ਪ੍ਰਭਾਵਸ਼ਾਲੀ ਨਿਗਰਾਨੀ ਪ੍ਰਣਾਲੀ ਮੌਜੂਦ ਹੈ? ਖੁੱਲ੍ਹੇ ਵਿਚ ਕੂੜਾ ਸਾੜਨ ਨਾਲ ਨਿਕਲਣ ਵਾਲੇ ਧੂੰਆਂ ਹਵਾ ਦੀ ਗੁਣਵੱਤਾ ਨੂੰ ਖ਼ਰਾਬ ਕਰਦਾ ਹੈ। ਅਜਿਹੇ ਵਿਚ ਕੂੜਾ ਸਾੜਨ ਦੀਆਂ ਘਟਨਾਵਾਂ ਨੂੰ ਸਿਰਫ਼ ਸਫ਼ਾਈ ਦੀ ਸਮੱਸਿਆ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਐਸ.ਐਮ.ਓ. ਨੂੰ ਮਿਲਿਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼ -1, ਦੁੱਗਰੀ ਵਿਖੇ ਕੀਰਤਨ ਸਮਾਗਮ
Ad Position 24