ਜੇਲ੍ਹ ਵਿਚੋਂ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ ’ਤੇ ਵਿਜੇ ਕੁਮਾਰ ਅਤੇ ਹਰਸ਼ਿਤ ਉਰਫ ਹਰਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ ’ਤੇ ਵਿਜੇ ਕੁਮਾਰ ਅਤੇ ਹਰਸ਼ਿਤ ਉਰਫ ਹਰਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਇਹਨਾਂ ਕਥਿਤ ਦੋਸ਼ੀਆਂ ਪਾਸੋਂ ਦੋ ਮੋਬਾਈਲ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲੇ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਏ ਗਏ ਹਨ।