14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 18 ਤੋਂ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸੰਤ ਬਾਬਾ ਜਸਵੰਤ ਸਿੰਘ ਗੁਰਦੁਆਰਾ ਨਾਨਕਸਰ ਸਾਹਿਬ, ਸਮਰਾਲਾ ਚੌਕ ਲੁਧਿਆਣਾ ਦੀ ਛੇਵੀਂ ਬਰਸੀ ਮੌਕੇ ਸਾਲਾਨਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਬਾਬਾ ਅਨਹਦਰਾਜ ਸਿੰਘ ਨੇ ਦੱਸਿਆ ਕਿ ਸਾਲਾਨਾ ਮਹਾਨ ਗੁਰਮਤਿ ਸਮਾਗਮ 18 ਨਵੰਬਰ ਤੋਂ 21 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 15-11-2026
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸੰਤ ਬਾਬਾ ਜਸਵੰਤ ਸਿੰਘ ਗੁਰਦੁਆਰਾ ਨਾਨਕਸਰ ਸਾਹਿਬ, ਸਮਰਾਲਾ ਚੌਕ ਲੁਧਿਆਣਾ ਦੀ ਛੇਵੀਂ ਬਰਸੀ ਮੌਕੇ ਸਾਲਾਨਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਬਾਬਾ ਅਨਹਦਰਾਜ ਸਿੰਘ ਨੇ ਦੱਸਿਆ ਕਿ ਸਾਲਾਨਾ ਮਹਾਨ ਗੁਰਮਤਿ ਸਮਾਗਮ 18 ਨਵੰਬਰ ਤੋਂ 21 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। 18 ਨਵੰਬਰ ਦੀ ਸਵੇਰ 10.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 19 ਨਵੰਬਰ ਨੂੰ ਸਵੇਰੇ 11.00 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। 20 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸੇ ਦਿਨ ਸਵੇਰੇ 10.00 ਵਜੋਂ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੰਤ ਬਾਬਾ ਜਸਵੰਤ ਸਿੰਘ ਦੀ ਬਰਸੀ ਨੂੰ ਸਮਰਪਿਤ ਸੰਤ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 21 ਨਵੰਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਸ਼ਾਮ 4.00 ਵਜੇ ਤੋਂ ਐਤਵਾਰ ਸਵੇਰ ਤੱਕ ਹੋਵੇਗਾ। 18 ਨਵੰਬਰ ਤੋਂ ਲੈ ਕੇ 20 ਨਵੰਬਰ ਤੱਕ ਸ੍ਰੀ ਗੁਰੂ ਅਮਰਦਾਸ ਹਸਪਤਾਲ ਵਲੋਂ ਆਮ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਅਤੇ ਬੀ.ਜੇ.ਐਸ. ਡੈਂਟਲ ਕਾਲਜ ਅਤੇ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਦੰਦਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਡੈਂਟਲ ਚੈੱਕਅਪ ਲਗਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 16 ਨਵੰਬਰ ਤੋਂ ਡਿਜੀਟਲ ਮਰਦਮਸ਼ੁਮਾਰੀ ਲਈ ਸਵੈ - ਰਜਿਸਟ੍ਰੇਸ਼ਨ ਸ਼ੁਰੂ ਅਗਲੀ ਖ਼ਬਰ ਡਾ . ਰਣਜੀਤ ਨੇ ਏ . ਆਈ . ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 70 ਸਾਲਾ ਬਜ਼ੁਰਗ ਵਿਅਕਤੀ ਦੇ ਸਫਲਤਾ ਪੂਰਵਕ ਬਦਲੇ ਗੋਡੇ
Ad Position 24