14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਛੱਠ ਪੂਜਾ ਨੂੰ ਲੈ ਕੇ ਦੋ ਫ਼ਿਰਕਿਆਂ ਵਿਚਾਲੇ ਹੋਏ ਟਕਰਾਅ ਕਾਰਨ ਸਥਿਤੀ ਤਣਾਅ ਪੂਰਨ ਬਣੀ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਗੁਰੂ ਅਰਜਨ ਦੇਵ ਨਗਰ ਮਿਲਟਰੀ ਕੈਂਪ ਨੇੜੇ ਛੱਠ ਪੂਜਾ ਨੂੰ ਲੈ ਕੇ ਦੋ ਫ਼ਿਰਕਿਆਂ ਵਿਚਾਲੇ ਹੋਏ ਟਕਰਾਅ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ। ਜਾਣਕਾਰੀ ਅਨੁਸਾਰ ਪਿਛਲੇ ਕੁੱਝ ਸਮੇਂ ਤੋਂ ਇਹਨਾਂ ਦੋਵਾਂ ਫ਼ਿਰਕਿਆਂ ਵਿਚਾਲੇ ਟਕਰਾਅ ਚੱਲ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 15-11-2026
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਗੁਰੂ ਅਰਜਨ ਦੇਵ ਨਗਰ ਮਿਲਟਰੀ ਕੈਂਪ ਨੇੜੇ ਛੱਠ ਪੂਜਾ ਨੂੰ ਲੈ ਕੇ ਦੋ ਫ਼ਿਰਕਿਆਂ ਵਿਚਾਲੇ ਹੋਏ ਟਕਰਾਅ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ। ਜਾਣਕਾਰੀ ਅਨੁਸਾਰ ਪਿਛਲੇ ਕੁੱਝ ਸਮੇਂ ਤੋਂ ਇਹਨਾਂ ਦੋਵਾਂ ਫ਼ਿਰਕਿਆਂ ਵਿਚਾਲੇ ਟਕਰਾਅ ਚੱਲ ਰਿਹਾ ਸੀ। ਪੁਲਿਸ ਵਲੋਂ ਇਸ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਇਹ ਸੰਭਵ ਨਹੀਂ ਹੋ ਸਕਿਆ। ਪਹਿਲਾਂ ਬੀਤੀ ਰਾਤ ਇਹ ਫ਼ਿਰਕੇ ਆਪਸ ਵਿਚ ਭਿੜ ਪਏ ਅਤੇ ਬਾਅਦ ਵਿਚ ਅੱਜ ਸਵੇਰੇ ਮੁੜ ਇਨ੍ਹਾਂ ਵਿਚਾਲੇ ਜ਼ਬਰਦਸਤ ਟਕਰਾਅ ਹੋਇਆ। ਇਸ ਦੌਰਾਨ ਗੋਲੀ ਚੱਲਣ ਦੀ ਵੀ ਸੂਚਨਾ ਹੈ, ਪਰ ਪੁਲਿਸ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ। ਟਕਰਾਅ ਦੌਰਾਨ ਇਕ-ਦੂਜੇ ’ਤੇ ਪੱਥਰਬਾਜ਼ੀ ਵੀ ਕੀਤੀ ਗਈ। ਜਾਣਕਾਰੀ ਅਨੁਸਾਰ ਗੁਰੂ ਅਰਜਨ ਦੇਵ ਨਗਰ ਵਿਚ ਪਿਛਲੇ ਕੁੱਝ ਸਮੇਂ ਤੋਂ ਇਕ ਫ਼ਿਰਕੇ ਦੇ ਲੋਕਾਂ ਵਲੋਂ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਨੂੰ ਛੱਠ ਪੂਜਾ ਲਈ ਆਪਣੇ ਪਲਾਟ ਦਿੱਤੇ ਜਾਂਦੇ ਸਨ। ਇਹਨਾਂ ਵਿਚੋਂ ਇਸ ਵਾਰ ਕੁੱਝ ਵਿਅਕਤੀਆਂ ਵਲੋਂ ਆਪਣੇ ਪਲਾਟ ਪੂਜਾ ਲਈ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਇਹਨਾਂ ਵਿਚਾਲੇ ਤਕਰਾਰ ਚੱਲ ਰਿਹਾ ਸੀ। ਇਸ ਗੱਲ ਨੂੰ ਲੈ ਕੇ ਅੱਜ ਇਹਨਾਂ ਵਿਚਾਲੇ ਮੁੜ ਟਕਰਾਅ ਹੋਇਆ। ਸੂਚਨਾ ਮਿਲਦਿਆਂ ਥਾਣਾ ਡਵੀਜ਼ਨ ਨੰਬਰ ਛੇ ਦੀ ਐਸ.ਐਚ.ਓ. ਮਧੂਬਾਲਾ ਸਮੇਤ ਹੋਰ ਉਚ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਇਕ ਵਾਰ ਤਾਂ ਇਹਨਾਂ ਨੂੰ ਸ਼ਾਂਤ ਕਰ ਲਿਆ ਗਿਆ, ਪਰ ਦੇਰ ਸ਼ਾਮ ਇਹਨਾਂ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਵਲੋਂ ਥਾਣਾ ਡਿਵੀਜ਼ਨ ਨੰਬਰ ਛੇ ਦੇ ਬਾਹਰ ਧਰਨਾ ਦੇ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਹਨਾਂ ਲੋਕਾਂ ਦਾ ਦੋਸ਼ ਸੀ ਕਿ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ, ਜਦਕਿ ਦੂਜੇ ਪਾਸੇ ਪਲਾਟ ਮਾਲਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਵਲੋਂ ਪਲਾਟਾਂ ਨੂੰ ਨਿੱਜੀ ਤੌਰ ’ਤੇ ਵਰਤਿਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਵਲੋਂ ਇਹ ਪਲਾਟ ਇਸ ਵਾਰ ਪੂਜਾ ਲਈ ਨਹੀਂ ਦਿੱਤੇ ਜਾ ਰਹੇ। ਦੇਰ ਸ਼ਾਮ ਤੱਕ ਇਲਾਕੇ ਵਿਚ ਇਸ ਮਾਮਲੇ ਨੂੰ ਲੈ ਕੇ ਸਥਿਤੀ ਤਣਾਅ ਪੂਰਨ ਬਣੀ ਹੋਈ ਸੀ, ਜਿਸ ਕਾਰਨ ਪੁਲਿਸ ਵਲੋਂ ਉਥੇ ਭਾਰੀ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਸੀ। ਪ੍ਰਵਾਸੀ ਭਾਈਚਾਰੇ ਵਲੋਂ ਦਿੱਤਾ ਗਿਆ ਧਰਨਾ ਦੇਰ ਸ਼ਾਮ ਤੱਕ ਜਾਰੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਿਹੜਾ ਵੀ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਰੋਬੋਟਿਕ ਤਕਨੀਕ ਨਾਲ ਗੋਡੇ ਬਦਲਣ ਦੀ ਸਰਜਰੀ ਹੋਈ ਹੋਰ ਸਟੀਕ ਅਤੇ ਪ੍ਰਭਾਵਸ਼ਾਲੀ - ਡਾ . ਏ . ਐਸ . ਪਾਸੀ ਅਗਲੀ ਖ਼ਬਰ 16 ਨਵੰਬਰ ਤੋਂ ਡਿਜੀਟਲ ਮਰਦਮਸ਼ੁਮਾਰੀ ਲਈ ਸਵੈ - ਰਜਿਸਟ੍ਰੇਸ਼ਨ ਸ਼ੁਰੂ
Ad Position 24