ਢੰਡਾਰੀ ਕਲਾਂ ਵਿਖੇ ਦਸਮੀ ਦੇ ਦਿਹਾੜੇ ਮੌਕੇ ਦੀਵਾਨ 19 ਨੂੰ
ਢੰਡਾਰੀ ਕਲਾਂ/ਲੁਧਿਆਣਾ, 15 ਨਵੰਬਰ (ਜਸਵੀਰ ਸਿੰਘ ਬੰਗਾ)- ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ’ਚ ਦਸਮੀ ਦੇ ਦਿਹਾੜੇ ਮੌਕੇ ਮਹੀਨਾਵਾਰ ਧਾਰਮਿਕ ਦੀਵਾਨ 19 ਨਵੰਬਰ ਦਿਨ ਵੀਰਵਾਰ ਨੂੰ ਸ਼ਾਮ 7 ਤੋਂ ਆਰੰਭ ਹੋਣਗੇ ਅਤੇ ਰਾਤ 9 ਵਜੇ ਚੱਲਣਗੇ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿੰਘਾਂ-ਸ਼ਹੀਦਾਂ ਦੀ ਯਾਦ ਵਿਚ ਹਰ ਮਹੀਨੇ ਸ਼ਾਮ ਨੂੰ ਕਰਵਾਇਆ ਜਾਂਦਾ ਹੈ, ਜਿਸ ਵਿਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਅਤੇ ਸੰਤ ਮਹਾਂਪੁਰਖ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਬਾਦੀ ਸੁਣਾ ਕੇ ਗੁਰਸਿੱਖੀ ਦਾ ਪ੍ਰਚਾਰ ਕਰਦੇ ਹਨ।
ਢੰਡਾਰੀ ਕਲਾਂ/ਲੁਧਿਆਣਾ, 15 ਨਵੰਬਰ (ਜਸਵੀਰ ਸਿੰਘ ਬੰਗਾ)- ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ’ਚ ਦਸਮੀ ਦੇ ਦਿਹਾੜੇ ਮੌਕੇ ਮਹੀਨਾਵਾਰ ਧਾਰਮਿਕ ਦੀਵਾਨ 19 ਨਵੰਬਰ ਦਿਨ ਵੀਰਵਾਰ ਨੂੰ ਸ਼ਾਮ 7 ਤੋਂ ਆਰੰਭ ਹੋਣਗੇ ਅਤੇ ਰਾਤ 9 ਵਜੇ ਚੱਲਣਗੇ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿੰਘਾਂ-ਸ਼ਹੀਦਾਂ ਦੀ ਯਾਦ ਵਿਚ ਹਰ ਮਹੀਨੇ ਸ਼ਾਮ ਨੂੰ ਕਰਵਾਇਆ ਜਾਂਦਾ ਹੈ, ਜਿਸ ਵਿਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਅਤੇ ਸੰਤ ਮਹਾਂਪੁਰਖ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਬਾਦੀ ਸੁਣਾ ਕੇ ਗੁਰਸਿੱਖੀ ਦਾ ਪ੍ਰਚਾਰ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਭਾਈ ਮਨਪ੍ਰੀਤ ਸਿੰਘ ਗੁਰਮਾ ਵਾਲੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਇਸ ਮੌਕੇ ਕਮੇਟੀ ਮੈਂਬਰ ਅਮਰੀਕ ਸਿੰਘ, ਪਿਸ਼ੌਰਾ ਸਿੰਘ, ਅਲਵੇਲ ਸਿੰਘ, ਸੁਖਦੇਵ ਸਿੰਘ ਗਰਚਾ, ਜਗਮੋਹਨ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਨਿਰਮਲ ਸਿੰਘ ਸੈਕਟਰੀ, ਸੰਤੋਖ ਸਿੰਘ, ਗੁਰਜੀਤ ਸਿੰਘ, ਜਸਵੰਤ ਸਿੰਘ ਲਾਲੀ, ਪਰਮਿੰਦਰ ਸਿੰਘ, ਮੋਹਨ ਸਿੰਘ, ਜਗਰੂਪ ਸਿੰਘ, ਦਰਸ਼ਨ ਸਿੰਘ, ਅਮਰੀਕ ਸਿੰਘ ਫ਼ੌਜੀ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।