ਕਾਂਗਰਸੀ ਆਗੂ ਮੁਹੰਮਦ ਗੁਲਾਬ ਵਲੋਂ ਘੱਟ ਗਿਣਤੀਆਂ ਦੇ ਮੁੱਦੇ ਨੂੰ ਲੈ ਕੇ ਇਮਰਾਨ ਪ੍ਰਤਾਪਗੜ੍ਹੀ ਨਾਲ ਮੁਲਾਕਾਤ
ਕਿਹਾ, 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪੂਰੀ ਮਜ਼ਬੂਤੀ ਨਾਲ ਉਤਰੇਗੀ
ਲੁਧਿਆਣਾ, 15 ਨਵੰਬਰ (ਜਤਿੰਦਰ ਭੰਬੀ)-ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਬੀਤੇ ਦਿਨੀਂ ਨਵੀਂ ਦਿੱਲੀ ਸਥਿਤ ਕਾਂਗਰਸ ਮੁੱਖ ਦਫ਼ਤਰ ਇੰਦਰਾ ਭਵਨ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿਭਾਗ ਦੇ ਕੌਮੀ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਘੱਟ ਗਿਣਤੀ ਭਾਈਚਾਰੇ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਰ
ਰਾਜ ਸਭਾ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਗੁਲਾਬ। ਅਜੀਤ ਤਸਵੀਰ
16-11-2026
ਲੁਧਿਆਣਾ, 15 ਨਵੰਬਰ (ਜਤਿੰਦਰ ਭੰਬੀ)-ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਬੀਤੇ ਦਿਨੀਂ ਨਵੀਂ ਦਿੱਲੀ ਸਥਿਤ ਕਾਂਗਰਸ ਮੁੱਖ ਦਫ਼ਤਰ ਇੰਦਰਾ ਭਵਨ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿਭਾਗ ਦੇ ਕੌਮੀ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਘੱਟ ਗਿਣਤੀ ਭਾਈਚਾਰੇ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ, ਉਨ੍ਹਾਂ ਦੇ ਅਧਿਕਾਰਾਂ, ਸਮਾਜਿਕ ਅਤੇ ਸਿਆਸੀ ਭਾਗੀਦਾਰੀ ਸਮੇਤ ਭਾਈਚਾਰੇ ਦੀਆਂ ਉਮੀਦਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਮੁਹੰਮਦ ਗੁਲਾਬ ਨੇ ਪੰਜਾਬ ਵਿਚ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਵੱਖ-ਵੱਖ ਮੁੱਦੇ ਉਠਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਵਚਨਬੱਧ ਰਹੀ ਹੈ । ਇਸ ਮੌਕੇ ਇਮਰਾਨ ਪ੍ਰਤਾਪਗੜ੍ਹੀ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਲੋਕ ਹੁਣ ਸਿਆਸੀ ਪਾਰਟੀਆਂ ਦੇ ਚੋਣ ਵਾਅਦਿਆਂ ਅਤੇ ਅਸਲ ਕਾਰਗੁਜ਼ਾਰੀ ਵਿਚਲੇ ਫ਼ਰਕ ਨੂੰ ਸਮਝਣ ਲੱਗ ਪਏ ਹਨ। ਦੇਸ਼ ਅਤੇ ਪੰਜਾਬ ਦੇ ਲੋਕਾਂ ਨੂੰ ਸਿਰਫ਼ ਨਾਅਰਿਆਂ ਦੀ ਨਹੀਂ, ਸਗੋਂ ਠੋਸ ਵਿਕਾਸ, ਰੋਜ਼ਗਾਰ, ਸਮਾਜਿਕ ਨਿਆਂ ਅਤੇ ਆਪਸੀ ਭਾਈਚਾਰੇ ਦੀ ਲੋੜ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ। ਨਾਲ ਹੀ ਘੱਟ ਗਿਣਤੀ ਭਾਈਚਾਰੇ ਦੇ ਅਧਿਕਾਰਾਂ ਅਤੇ ਸਿਆਸੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਮੁਹੰਮਦ ਗੁਲਾਬ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਅਤੇ ਏਕਤਾ ਨਾਲ ਚੋਣ ਮੈਦਾਨ ਵਿਚ ਉਤਰੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਕਾਂਗਰਸ ਨੂੰ ਸਮਰਥਨ ਦੇਣਗੇ ਅਤੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਆਉਣ ਵਾਲੀਆਂ ਚੋਣਾਂ ਲਈ ਪੂਰੀ ਮਿਹਨਤ ਅਤੇ ਸਮਰਪਣ ਨਾਲ ਕੰਮ ਕਰ ਰਿਹਾ ਹੈ।