15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

2027 ’ ਚ ਸ਼੍ਰੋਮਣੀ ਅਕਾਲੀ ਦਲ ( ਬ ) ਇਤਿਹਾਸਕ ਜਿੱਤ ਪ੍ਰਾਪਤ ਕਰੇਗਾ - ਮਰਵਾਹਾ

ਭਾਮੀਆਂ ਕਲਾਂ, 15 ਨਵੰਬਰ (ਜਤਿੰਦਰ ਭੰਬੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਪੀ. ਏ.

Ad Position 21
No active advertisement
ਸਨਿਚਰਵਾਰ, 1 ਅਗਸਤ, 2026 16-11-2026
ਭਾਮੀਆਂ ਕਲਾਂ, 15 ਨਵੰਬਰ (ਜਤਿੰਦਰ ਭੰਬੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਪੀ.ਏ.ਸੀ. ਮੈਂਬਰ ਇੰਦਰਪਾਲ ਸਿੰਘ ਮਰਵਾਹਾ ਨੇ ਅਕਾਲੀ ਦਲ ਬਾਦਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਸੂਬੇ ਦੀ ਬਿਹਤਰੀ ਲਈ ਸੋਚਿਆ ਅਤੇ ਬੇਮਿਸਾਲ ਵਿਕਾਸ ਕਾਰਜ ਕਰਵਾਏ ਹਨ। ਇਸ ਕਰਕੇ ਸੂਬੇ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਏ ਗਏ ਕੰਮਾਂ ਨੂੰ ਯਾਦ ਕਰ ਰਹੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਜਿੱਥੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਹੈ ਉਥੇ ਹੀ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਉਨ੍ਹਾਂ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਸੂਬੇ ਦੇ ਹਾਲਾਤ ਇੰਨੇ ਜ਼ਿਆਦਾ ਤਰਸਯੋਗ ਬਣ ਚੁੱਕੇ ਹਨ, ਕਿ ਲੋਕਾਂ ਦਾ ਘਰਾਂ ‘ਚ ਨਿਕਲਣਾ ਔਖਾ ਹੋ ਗਿਆ ਹੈ ਕਿਉਂਕਿ ਹਰ ਪਾਸੇ ਲੁੱਟਾਂ ਖੋਹਾਂ ਤੇ ਹੋਰ ਅਪਰਾਧਿਕ ਵਾਰਦਾਤਾਂ ਇਕ ਆਮ ਜਿਹੀ ਗੱਲ ਬਣ ਕੇ ਰਹਿ ਗਈ ਹੈ ਤੇ ਸੂਬੇ ਦੀ ‘ਆਪ’ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਹੱਥ ’ਤੇ ਹੱਥ ਧਰੀ ਬੈਠੀ ਹੈ। ਮਰਵਾਹਾ ਨੇ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਦਾ ਕੰਮ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਨਹੀਂ ਹੁੰਦਾ ਬਲਕਿ ਚੰਗਾ ਪ੍ਰਸ਼ਾਸਨ ਦੇਣਾ ਹੁੰਦਾ ਹੈ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ, ਕਿਉਂਕਿ ਵਪਾਰੀਆਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਹਰ ਇਕ ਵਿਅਕਤੀ ਡਰ ਤੇ ਸਹਿਮ ਦੇ ਮਾਹੌਲ ਵਿਚ ਜਿਉਣ ਲਈ ਮਜਬੂਰ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੰਨੇ ਮਰਜ਼ੀ ਅਕਾਲੀ ਦਲ ਹੋਂਦ ਵਿਚ ਆ ਜਾਣ, ਪਰ ਸੂਬੇ ਦੇ ਲੋਕਾਂ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹੀ ਮਾਨਤਾ ਦਿੱਤੀ ਹੈ। ਇਸ ਕਰਕੇ ਸੂਬੇ ਦੇ ਲੋਕਾਂ ਦੇ ਪਿਆਰ ਅੱਗੇ ਨਾ ਤਾਂ ਕੋਈ ਅਕਾਲੀ ਦਲ ਟਿਕੇਗਾ ਤੇ ਨਾ ਹੀ ਝੂਠੇ ਦਾਅਵੇ ਕਰਨ ਵਾਲੀਆਂ ਵਿਰਧੀ ਪਾਰਟੀਆਂ, ਇਸ ਕਰਕੇ ਆਉਂਦੀਆਂ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਇਤਿਹਾਸਿਕ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗਾ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ 22 ਨੂੰ ਕਰਵਾਏ ਜਾਣਗੇ ਅਨੰਦ ਕਾਰਜ - ਸੰਤ ਆਲੋਵਾਲ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਸਾਲਾਨਾ ਕੇਂਦਰੀ ਸਮਾਗਮ ਕਰਵਾਇਆ
Ad Position 24