ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ 22 ਨੂੰ ਕਰਵਾਏ ਜਾਣਗੇ ਅਨੰਦ ਕਾਰਜ - ਸੰਤ ਆਲੋਵਾਲ
ਲਾਡੋਵਾਲ, 15 ਨਵੰਬਰ (ਬਲਬੀਰ ਸਿੰਘ ਰਾਣਾ)- ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ੍ਰੀ ਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ 25 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਦੇ ਸ਼ਗਨ ਦਾ ਸਾਮਾਨ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਗੁਰਦੁਆਰਾ ਸਿੰਘਾਂ ਸ਼ਹੀਦਾਂ, ਆਲੋਵਾਲ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸਵ: ਮਾਤਾ ਪ੍ਰਕਾਸ਼ ਕੌਰ ਜੀ ਦੀ ਸਾਲਾਨਾ ਬਰਸੀ ਦੇ ਸੰਬੰਧ ਵਿਚ ਰੱਖੇ ਧਾਰਮਿਕ ਸਮਾਗਮ ਦੌਰਾਨ ਇਸ ਵਾਰ ਵੀ 22 ਨਵੰਬਰ ਦਿਨ ਐਤਵਾਰ ਨੂੰ ਲੜੀਵਾਰ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਉਪਰੰਤ 25 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਜਾ ਰਹੇ ਹਨ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਰੋਜ਼ਾਨਾ ਵਰਤੋ ਵਾਲਾ ਘਰੇਲੂ ਸਾਮਾਨ ਵੀ ਦਿੱਤਾ ਜਾਵੇਗਾ, ਜਦ ਕਿ ਲੜਕੀਆਂ ਦੇ ਸ਼ਗਨ ਦਾ ਸਾਮਾਨ ਅੱਜ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤਾ ਗਿਆ ਹੈ।
ਲਾਡੋਵਾਲ, 15 ਨਵੰਬਰ (ਬਲਬੀਰ ਸਿੰਘ ਰਾਣਾ)- ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ੍ਰੀ ਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ 25 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਦੇ ਸ਼ਗਨ ਦਾ ਸਾਮਾਨ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਗੁਰਦੁਆਰਾ ਸਿੰਘਾਂ ਸ਼ਹੀਦਾਂ, ਆਲੋਵਾਲ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸਵ: ਮਾਤਾ ਪ੍ਰਕਾਸ਼ ਕੌਰ ਜੀ ਦੀ ਸਾਲਾਨਾ ਬਰਸੀ ਦੇ ਸੰਬੰਧ ਵਿਚ ਰੱਖੇ ਧਾਰਮਿਕ ਸਮਾਗਮ ਦੌਰਾਨ ਇਸ ਵਾਰ ਵੀ 22 ਨਵੰਬਰ ਦਿਨ ਐਤਵਾਰ ਨੂੰ ਲੜੀਵਾਰ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਉਪਰੰਤ 25 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਜਾ ਰਹੇ ਹਨ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਰੋਜ਼ਾਨਾ ਵਰਤੋ ਵਾਲਾ ਘਰੇਲੂ ਸਾਮਾਨ ਵੀ ਦਿੱਤਾ ਜਾਵੇਗਾ, ਜਦ ਕਿ ਲੜਕੀਆਂ ਦੇ ਸ਼ਗਨ ਦਾ ਸਾਮਾਨ ਅੱਜ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਦੂਰੋਂ ਨੇੜਿਉਂ ਡੇਰੇ ਵਿਖੇ ਨਤਮਸਤਕ ਹੋਣਗੀਆਂ, ਜਿਨ੍ਹਾਂ ਦੇ ਲਈ ਡੇਰੇ ਵਲੋਂ ਚਾਹ ਪਕੌੜੇ, ਮਠਿਆਈਆਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਜੀ, ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਭਾਈ ਬਲਦੇਵ ਸਿੰਘ, ਭਾਈ ਹਰਜੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਦਾਰਾ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।