16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਹਥਿਆਰਬੰਦ ਲੁਟੇਰੇ ਪਤੀ-ਪਤਨੀ ਪਾਸੋਂ ਹਜ਼ਾਰਾਂ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਡਾਬਾ ਰੋਡ ’ਤੇ ਤਿੰਨ ਹਥਿਆਰਬੰਦ ਲੁਟੇਰੇ ਪਤੀ ਪਤਨੀ ਪਾਸੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਅੰਕਿਤ ਵਾਸੀ ਦਿੱਲੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਡਾਬਾ ਰੋਡ ’ਤੇ ਤਿੰਨ ਹਥਿਆਰਬੰਦ ਲੁਟੇਰੇ ਪਤੀ ਪਤਨੀ ਪਾਸੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਅੰਕਿਤ ਵਾਸੀ ਦਿੱਲੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਸ਼ੀਲੂ ਨਾਲ ਦਿੱਲੀ ਤੋਂ ਲੁਧਿਆਣਾ ਆਪਣੀ ਭੈਣ ਕਵਿਤਾ ਨੂੰ ਮਿਲਣ ਲਈ ਆਇਆ ਸੀ, ਜਦੋਂ ਉਹ ਈ ਰਿਕਸ਼ਾ ’ਤੇ ਡਾਬਾ ਰੋਡ ’ਤੇ ਜਾ ਰਹੇ ਸਨ ਤਾਂ ਇਕ ਮੋਟਰਸਾਈਕਲ ਸਵਾਰ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਨਕਦੀ ਦੀ ਮੰਗ ਕੀਤੀ, ਜਦੋਂ ਉਨ੍ਹਾਂ ਨੇ ਨਗਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਉਨ੍ਹਾਂ ਪਾਸੋਂ 20 ਹਜ਼ਾਰ ਦੀ ਨਕਦੀ, ਉਸ ਦੀ ਪਤਨੀ ਪਾਸੋਂ ਸੋਨੇ ਦੇ ਗਹਿਣੇ ਤੇ ਮੋਬਾਈਲ ਤੋਂ ਇਲਾਵਾ ਕੁੱਝ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਲੁਟੇਰਿਆਂ ਦੀ ਸ਼ਨਾਖ਼ਤ ਲਈ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ। ਹੈਰੋਇਨ ਸਮੇਤ ਤਿੰਨ ਕਾਬੂ ਪੁਲਿਸ ਨੇ ਗੁਰਦੀਪ ਸਿੰਘ ਵਾਸੀ ਪਿੰਡ ਛਪਾਰ ਗਗਨਦੀਪ ਸਿੰਘ ਵਾਸੀ ਪਿੰਡ ਲਸੋਈ ਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਲਸੋਈ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਭੁੱਕੀ ਬਰਾਮਦ ਪੁਲਿਸ ਨੇ ਮੁੰਨਾ ਕੁਮਾਰ ਵਾਸੀ ਪਿੰਡ ਪੰਮੇ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 20 ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਪੁਲਿਸ ਨੇ ਇਨ੍ਹਾਂ ਨੂੰ ਕੰਗਣਵਾਲ ਨੇੜਿਉਂ ਕਾਬੂ ਕੀਤਾ ਹੈ। ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਆਉਣ ਦੀ ਸੰਭਾਵਨਾ ਹੈ। ਨਸ਼ੇ ਕਰਦੇ ਕਾਬੂ ਪੁਲਿਸ ਨੇ ਵਿਜੇ ਕੁਮਾਰ ਵਾਸੀ ਕਾਕੋਵਾਲ ਰੋਡ ਪੰਕਜ ਗਰਚਾ ਵਾਸੀ ਆਰੀਆ ਮੁਹੱਲਾ ਸੂਰਜ ਵਾਸੀ ਧੂਰੀ ਲਾਈਨ ਸਾਹਿਲ ਵਾਸੀ ਧੱਕਾ ਕਾਲੋਨੀ ਹਰਭਜਨ ਸਿੰਘ ਵਾਸੀ ਕੁਪ ਕਲਾਂ ਰਾਮ ਕੁਮਾਰ ਵਾਸੀ ਕੈਲਾਸ਼ ਚੌਕ ਵਸੀਮ ਅਕਰਮ ਵਾਸੀ ਥਰੀਕੇ ਰੋਡ ਤੇ ਮੁਹੰਮਦ ਸ਼ਹਿਬਾਜ਼ ਨੂੰ ਵੱਖ ਵੱਖ ਥਾਵਾਂ ਤੋਂ ਨਸ਼ੇ ਕਰਦੇ ਕਾਬੂ ਕੀਤਾ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਨਸ਼ਾ ਤੇ ਕੁੱਝ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਪੁਲਿਸ ਵਲੋਂ ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਡਿਜੀਟਲ ਮਰਦਮਸ਼ੁਮਾਰੀ ਲਈ ਮੇਅਰ ਇੰਦਰਜੀਤ ਕੌਰ ਨੇ ਖੁਦ ਕਰਵਾਈ ਰਜਿਸਟ੍ਰੇਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਸਰਕਾਰ ਆਉਣ ’ ਤੇ ਆਟਾ - ਦਾਲ , ਸ਼ਗਨ ਤੇ ਹੋਰ ਸਕੀਮਾਂ ਮੁੜ ਤੋਂ ਸ਼ੁਰੂ ਕਰਾਂਗੇ - ਬੀਬਾ ਬਾ...
Ad Position 24