16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਬਾਲ ਦਿਵਸ

ਡਾਬਾ/ਲੁਹਾਰਾ, 16 ਨਵੰਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਹਾਰਾ ਲੁਧਿਆਣਾ ਦੇ ਪ੍ਰੀ-ਪ੍ਰਾਇਮਰੀ ਵਿੰਗ ਵਿਚ ਬਾਲ ਦਿਵਸ ਬੜੇ ਹੀ ਹਰਸ਼ੋ-ਉਲਾਸ, ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀਆਂ ਕਿਲਕਾਰੀਆਂ, ਰੰਗ-ਬਿਰੰਗੇ ਪਹਿਰਾਵਿਆਂ ਅਤੇ ਮਾਸੂਮ ਮੁਸਕਾਨਾਂ ਨਾਲ ਖੁਸ਼ੀਆਂ ਭਰਿਆ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 17-11-2026
ਡਾਬਾ/ਲੁਹਾਰਾ, 16 ਨਵੰਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਹਾਰਾ ਲੁਧਿਆਣਾ ਦੇ ਪ੍ਰੀ-ਪ੍ਰਾਇਮਰੀ ਵਿੰਗ ਵਿਚ ਬਾਲ ਦਿਵਸ ਬੜੇ ਹੀ ਹਰਸ਼ੋ-ਉਲਾਸ, ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀਆਂ ਕਿਲਕਾਰੀਆਂ, ਰੰਗ-ਬਿਰੰਗੇ ਪਹਿਰਾਵਿਆਂ ਅਤੇ ਮਾਸੂਮ ਮੁਸਕਾਨਾਂ ਨਾਲ ਖੁਸ਼ੀਆਂ ਭਰਿਆ ਹੋਇਆ ਸੀ। ਪ੍ਰੀ-ਨਰਸਰੀ, ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਬੱਚੇ ਆਕਰਸ਼ਕ, ਮਨਮੋਹਕ ਅਤੇ ਰੰਗ-ਬਿਰੰਗੇ ਫੈਂਸੀ ਡਰੈੱਸ ਪਹਿਨ ਕੇ ਸਕੂਲ ਪਹੁੰਚੇ। ਬੱਚਿਆਂ ਦਾ ਉਤਸ਼ਾਹ ਅਤੇ ਉਮੰਗ ਦੇਖਣਯੋਗ ਸੀ। ਸਮਾਗਮ ਦੌਰਾਨ ਬੱਚਿਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ, ਨਾਚ ਦੀਆਂ ਗਤੀਵਿਧੀਆਂ ਅਤੇ ਮਨੋਰੰਜਕ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਡਾ. ਆਸ਼ੀਸ਼ ਨਾਥ ਅਗਨੀਹੋਤਰੀ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਇਹ ਨੰਨ੍ਹੇ-ਮੁੰਨ੍ਹੇ ਵਿਦਿਆਰਥੀ ਹੀ ਕੱਲ੍ਹ ਦੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ, ਕੁਸ਼ਲ ਨੇਤਾ ਅਤੇ ਰਾਸ਼ਟਰ ਦੇ ਰਖਵਾਲੇ ਬਣਨਗੇ। ਉਨ੍ਹਾਂ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਵਿਸ਼ੇਸ਼ ਪਿਆਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਡਿਤ ਨਹਿਰੂ ਬੱਚਿਆਂ ਨੂੰ ਗੁਲਾਬ ਦੇ ਫੁੱਲਾਂ ਵਾਂਗ ਪਿਆਰ ਕਰਦੇ ਸਨ। ਚੇਅਰਮੈਨ ਸੁਰਿੰਦਰਪਾਲ ਗਰਗ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਬਾਲ ਦਿਵਸ ਵਰਗੇ ਸਮਾਗਮ ਬੱਚਿਆਂ ਦੇ ਮਨਾਂ ਵਿਚ ਨਵੀਂ ਉਮੰਗ, ਊਰਜਾ, ਉਤਸ਼ਾਹ ਅਤੇ ਸਕਾਰਾਤਮਿਕ ਸੋਚ ਦਾ ਸੰਚਾਰ ਕਰਦੇ ਹਨ। ਬੱਚਿਆਂ ਦੇ ਚਿਹਰਿਆਂ ‘ਤੇ ਦਿਖਾਈ ਦੇਣ ਵਾਲੀ ਖੁਸ਼ੀ ਹੀ ਅਜਿਹੇ ਸਮਾਗਮਾਂ ਦੀ ਅਸਲ ਸਫਲਤਾ ਹੈ। ਵਾਈਸ ਪ੍ਰਿੰਸੀਪਲ ਤ੍ਰਿਪਤੀ ਅਗਨੀਹੋਤਰੀ, ਪ੍ਰੀ-ਪ੍ਰਾਇਮਰੀ ਕੋਆਰਡੀਨੇਟਰ ਪ੍ਰਭਜੀਤ ਕੌਰ ਅਤੇ ਪ੍ਰੀ-ਪ੍ਰਾਇਮਰੀ ਵਿੰਗ ਦੇ ਸਮੂਹ ਅਧਿਆਪਕ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਦੇ ਚਾਨਣ ਮੁਨਾਰੇ ਮਹਾਤਮਾ ਹੰਸਰਾਜ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਅਖੰਡ ਮਹਾਂਯੱਗ ਦਾ ਪਹਿਲਾ ਸੱਦਾ ਸਿੱਧ ਸ਼ਕਤੀਪੀਠ ਮਾਂ ਚਿੰਤਪੂਰਨੀ ਦਰਬਾਰ ਵਿਖੇ ਕੀਤਾ ਭੇਟ
Ad Position 24