16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਤੇ ਜਪ ਤਪ ਚੌਪਹਿਰਾ ਸਮਾਗਮ

ਲੁਧਿਆਣਾ 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦਾਂ ਫੇਰੂਮਾਨ ਨੇੜੇ ਢੋਲੇਵਾਲ ਚੌਕ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਤੇ ਜਪ ਤਪ ਚੌਪਹਿਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਪਿੰਡਾਂ ਤੇ ਕਸਬਿਆਂ ਤੋਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀਆਂ ਭਰਦਿਆਂ ਗੁਰਬਾਣੀ ਕੀਰਤਨ ਤੇ ਨਾਮ ਸਿਮਰਨ ਦਾ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦਾਂ ਫੇਰੂਮਾਨ ਨੇੜੇ ਢੋਲੇਵਾਲ ਚੌਕ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਤੇ ਜਪ ਤਪ ਚੌਪਹਿਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਪਿੰਡਾਂ ਤੇ ਕਸਬਿਆਂ ਤੋਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀਆਂ ਭਰਦਿਆਂ ਗੁਰਬਾਣੀ ਕੀਰਤਨ ਤੇ ਨਾਮ ਸਿਮਰਨ ਦਾ ਆਨੰਦ ਮਾਣਿਆ। ਸਮਾਗਮ ਦੀ ਆਰੰਭਤਾ ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਕੀਤੀ ਗਈ। ਇਸ ਉਪਰੰਤ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਸੰਗਤਾਂ ਨੇ ਗੁਰੂ ਚਰਨਾਂ ਵਿਚ ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਅਤੇ ਸਮੁੱਚੀ ਮਨੁੱਖਤਾ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ ਅਤੇ ਨਿਮਰਤਾ ਵਾਲਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀ ਹੈ। ਐਡਵੋਕੇਟ ਲਾਇਲਪੁਰੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਕਰਵਾਏ ਜਾਂਦੇ ਧਾਰਮਿਕ ਸਮਾਗਮਾਂ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਾ ਤੇ ਸਮਾਜ ਵਿਚ ਆਪਸੀ ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਦਵਿੰਦਰ ਕੌਰ ਸੋਹਲ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਅਰਜਨ ਸਿੰਘ ਚੀਮਾ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਵਿਖੇ ਵਿਸ਼ਵ ਸ਼ੂਗਰ ਦਿਵਸ ਦੇ ਮੌਕੇ ’ ਤੇ ਸੈਮੀਨਾਰ ਤੇ ਜਾਗਰੂਕਤਾ ਸਮਾਰੋਹ ਕਰਵਾਇਆ ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਸਮਾਗਮ
Ad Position 24