16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1, ਦੁੱਗਰੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਅਨੋਖੇ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਮਨਾਇਆ ਗਿਆ। ਇਸ ਪਾਵਨ ਮੌਕੇ ‘ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲਾ ਕੀਤਾ।

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਅਨੋਖੇ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਮਨਾਇਆ ਗਿਆ। ਇਸ ਪਾਵਨ ਮੌਕੇ ‘ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲਾ ਕੀਤਾ। ਸਮਾਗਮ ਦੀ ਆਰੰਭਤਾ ਸ਼ਾਮ ਨੂੰ ਸੋਦਰੁ ਰਹਿਰਾਸ ਸਾਹਿਬ ਜੀ ਦੀ ਚੌਕੀ ਉਪਰੰਤ ਹੋਈ। ਇਸ ਮੌਕੇ ਗਿਆਨੀ ਜਰਨੈਲ ਸਿੰਘ ਜਗਰਾਉਂ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਲਾਸਾਨੀ ਜੀਵਨ ਤੇ ਉਨ੍ਹਾਂ ਦੀ ਅਦੁੱਤੀ ਸ਼ਹਾਦਤ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਸਮਾਪਤੀ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਪਾਲ ਸਿੰਘ ਨੇ ਗਿਆਨੀ ਜਰਨੈਲ ਸਿੰਘ ਜੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦਰਸ਼ਨ ਸਿੰਘ ਤੇ ਸੁਰਿੰਦਰ ਸਿੰਘ ਮੁਖੀਜਾ ਨੇ ਭਾਈ ਸ਼ੌਕੀਨ ਸਿੰਘ ਦੇ ਕੀਰਤਨੀ ਜਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮਾਗਮ ਵਿਚ ਪੁੱਜੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਮਾਗਮ ਦੌਰਾਨ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਮਲਕੀਤ ਸਿੰਘ, ਬਲਵੀਰ ਸਿੰਘ, ਚਰਨਜੀਤ ਸਿੰਘ ਪਾਇਲ, ਰਘਵੀਰ ਸਿੰਘ ਅਤੇ ਸਰਬਜੀਤ ਸਿੰਘ ਝੱਗੜ ਸਮੇਤ ਹੋਰ ਪਤਵੰਤਿਆਂ ਨੇ ਗੁਰੂ ਘਰ ਵਿਖੇ ਹਾਜ਼ਰੀਆਂ ਭਰੀਆਂ। ਇਸ ਮੌਕੇ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਮੱਕੜ ਨੇ ਗਿੱਲ ਪਿੰਡ ਚੌਕ ਸੰਬੰਧੀ ਪ੍ਰਸ਼ਾਸਨ ਨੂੰ ਦਿੱਤੇ ਸੁਝਾਅ ਗਲਾਡਾ ਵਲੋਂ ਗਿੱਲ ਪਿੰਡ ਵਾਲੇ ਚੌਕ ਨੂੰ ਹੋਰ ਸੁਚੱਜਾ ਤੇ... ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਪ੍ਰੈੱਸ ਦਿਵਸ ਮਨਾਇਆ
Ad Position 24