16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜੀ . ਐਮ . ਟੀ . ਇੰਟਰਨੈਸ਼ਨਲ ਸਕੂਲ ’ ਚ ਬਾਲ ਦਿਵਸ ਮਨਾਇਆ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਜੀ. ਐਮ.

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ, ਕਾਕੋਵਾਲ ਰੋਡ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਡਾਂਸ, ਗੀਤਾਂ ਅਤੇ ਖੇਡਾਂ ਵਿਚ ਪੂਰੇ ਜੋਸ਼ ਨਾਲ ਭਾਗ ਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸੁੰਦਰ ਪੋਸਟਰ, ਕਾਰਡ, ਮੈਡਲ ਅਤੇ ਟੈਗ ਤਿਆਰ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਇਕਬਾਲ ਸਿੰਘ ਥਿੰਦ ਅਤੇ ਰਮਨਦੀਪ ਕੌਰ ਥਿੰਦ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਅਮਰਜੀਤ ਧਾਲੀਵਾਲ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੀ ਸਿੱਖਿਆ ਦਾ ਮੁੱਖ ਉਦੇਸ਼ ਹੈ।
Ad Position 22
No active advertisement
ਪਿਛਲੀ ਖ਼ਬਰ ਦਿਆਲ ਪਬਲਿਕ ਸਕੂਲ ’ ਚ ਬਾਲ ਦਿਵਸ ਮੌਕੇ ਕਰਵਾਇਆ ਸਮਾਗਮ ਅਗਲੀ ਖ਼ਬਰ ਫੋਰਟਿਸ ਹਸਪਤਾਲ ਨੇ ਕੱਢੀ ਵਿੰਟੇਜ ਕਾਰ ਰੈਲੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਕੈਂਸਰ ਪ੍ਰਤੀ ਕੀਤਾ ਜਾਗਰੂਕ
Ad Position 24