16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 16 ਨਵੰਬਰ (ਡਾ. ਤਰਲੋਚਨ ਸਿੰਘ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਸਿੰਘ ਜੀ ਵੈੱਲਫੇਅਰ (ਚੈ:) ਟਰੱਸਟ ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਸ਼ਹੀਦ ਬਾਬਾ ਦੀਪ ਸਿੰਘ ਚੌਕ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਡਾ. ਤਰਲੋਚਨ ਸਿੰਘ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਸਿੰਘ ਜੀ ਵੈੱਲਫੇਅਰ (ਚੈ:) ਟਰੱਸਟ ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਸ਼ਹੀਦ ਬਾਬਾ ਦੀਪ ਸਿੰਘ ਚੌਕ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਲਗਾਇਆ ਗਿਆ। ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ ਹਰਪ੍ਰੀਤ ਸਿੰਘ ਰਾਜਧਾਨੀ ਨੇ ਮਨੁੱਖਤਾ ਦੇ ਭਲੇ ਲਈ ਲਗਾਏ ਖ਼ੂਨਦਾਨ ਕੈਂਪ ਵਿਚ ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਕੈਂਪ ਦੌਰਾਨ ਜਥੇਦਾਰ ਨਿਮਾਣਾ ਨੇ ਦੱਸਿਆ ਕਿ ਭਾਈ ਘਨ੍ਹੱਈਆ ਸਿੰਘ ਜੀ ਵੈੱਲਫੇਅਰ (ਚੈ:) ਸਤਿਅਮ ਬਲੱਡ ਸੈਂਟਰ ਦੇ ਸਹਿਯੋਗ ਨਾਲ ਇਕੱਤਰ ਕੀਤਾ ਖ਼ੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿੱਤਾ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ ਸੇਠੀ, ਪਰਮਜੀਤ ਸਿੰਘ, ਪ੍ਰੇਮ ਸਿੰਘ ਲਾਡੋਵਾਲ, ਦਲੀਪ ਸਿੰਘ, ਤਰਨਜੀਤ ਸਿੰਘ, ਸਰਬਜੀਤ ਸਿੰਘ ਸੋਹਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 66 ’ ਚ ਸੜਕਾਂ ਦੇ ਨਿਰਮਾਣ ’ ਤੇ ਖਰਚ ਹੋਣਗੇ 1 ਕਰੋੜ 64 ਲੱਖ ਰੁਪਏ - ਰੋਹਿਤ ਸਿੱਕਾ ਅਗਲੀ ਖ਼ਬਰ ਚੰਨੀ ਦੀ ਸਾਈਕਲ ਯਾਤਰਾ ਕੁਰਸੀ ਬਚਾਉਣ ਦਾ ਸਿਆਸੀ ਤਮਾਸ਼ਾ - ਗੁਰਦੇਵ ਸ਼ਰਮਾ ਦੇਬੀ
Ad Position 24