ਸੈਕਰਡ ਹਾਰਟ ਸਕੂਲ ਦੇ ਖੇਡ ਸਮਾਰੋਹ ‘ ਰਫ਼ਤਾਰ 2026’ ਦਾ ਸ਼ਾਨਦਾਰ ਸਮਾਪਨ
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ 39, ਅਰਬਨ ਅਸਟੇਟ ਵਿਖੇ ਸਾਲਾਨਾ ਖੇਡ ਸਮਾਰੋਹ ਰਫ਼ਤਾਰ ਦਾ ਸ਼ਾਨਦਾਰ ਸਮਾਪਨ ਹੋਇਆ। ਸਮਾਪਤੀ ਸਮਾਰੋਹ ਵਿਚ ਏ.
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ 39, ਅਰਬਨ ਅਸਟੇਟ ਵਿਖੇ ਸਾਲਾਨਾ ਖੇਡ ਸਮਾਰੋਹ ਰਫ਼ਤਾਰ ਦਾ ਸ਼ਾਨਦਾਰ ਸਮਾਪਨ ਹੋਇਆ। ਸਮਾਪਤੀ ਸਮਾਰੋਹ ਵਿਚ ਏ.ਡੀ.ਸੀ.ਪੀ. ਟ੍ਰੈਫਿਕ ਲੁਧਿਆਣਾ ਸੁਖਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਰੇਵ. ਫਾਦਰ ਸੇਬੈਸਟੀਅਨ ਪਲਾਸੇਰੀ ਅਤੇ ਪ੍ਰਿੰਸੀਪਲ ਰੇਵ. ਸਿਸਟਰ ਮਾਰੀਆ ਸੇਬਿਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਭੰਗੜੇ, ਬਾਈਕ ਅਤੇ ਜੀਪ ਸ਼ੋਅ ਸਮੇਤ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ। ਰਿਲੇਅ ਰੇਸ, 100 ਅਤੇ 200 ਮੀਟਰ ਦੌੜਾਂ ਤੇ ਰੱਸਾਕਸ਼ੀ ਦੇ ਜੇਤੂਆਂ ਨੂੰ ਮੈਡਲ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਚਾਰ ਸਦਨਾਂ ਦੀ ਸ਼ਾਨਦਾਰ ਪਰੇਡ ਵੀ ਖਿੱਚ ਦਾ ਕੇਂਦਰ ਰਹੀ। ਮਦਰ ਟੈਰੇਸਾ ਹਾਊਸ ਨੇ ਸਮੁੱਚੀ ਜੇਤੂ ਟਰਾਫ਼ੀ ਹਾਸਲ ਕੀਤੀ। ਮੁੱਖ ਮਹਿਮਾਨ ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਖੇਡ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸੀ.ਆਈ.ਐਸ.ਸੀ.ਈ. ਦੇ ਜ਼ੋਨਲ, ਖੇਤਰੀ ਅਤੇ ਕੌਮੀ ਪੱਧਰ ’ਤੇ ਮੁਕਾਬਲਿਆਂ ਵਿਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਦੀ ਵੀ ਸ਼ਲਾਘਾ ਕੀਤੀ। ਅੰਤ ਵਿਚ ਰੇਵ. ਫਾਦਰ ਸੇਬੈਸਟੀਅਨ ਪਲਾਸੇਰੀ ਅਤੇ ਰੇਵ. ਸਿਸਟਰ ਮਾਰੀਆ ਸੇਬਿਨ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।