17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐਨ . ਐਚ . ਐਮ . ਇੰਪਲਾਈਜ਼ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਧਰਨਾ

ਲੁਧਿਆਣਾ, 17 ਨਵੰਬਰ (ਡਾ. ਤਰਲੋਚਨ ਸਿੰਘ)- ਐਨ.

Ad Position 21
No active advertisement
ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਡਾ. ਤਰਲੋਚਨ ਸਿੰਘ)- ਐਨ. ਐਚ. ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਆਪਣੀਆਂ ਲੰਬਿਤ ਮੰਗਾਂ ਦੀ ਪ੍ਰਾਪਤੀ ਲਈ ਸਮੂਹ ਐਨ. ਐਚ. ਐਮ. ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਦੇ ਤਹਿਤ ਅੱਜ ਸਿਵਲ ਸਰਜਨ ਦਫ਼ਤਰ ਲੁਧਿਆਣਾ ਦੇ ਬਾਹਰ ਮੁਲਾਜ਼ਮਾਂ ਵਲੋਂ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਸਬੰਧੀ ਲਿਖਤੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ। ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਗਠਿਤ ਕੀਤੀ ਗਈ ਮੁਲਾਜ਼ਮ ਭਲਾਈ ਕਮੇਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਐਨ. ਐਚ. ਐਮ. ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਜੀਦਗੀ ਦਿਖਾਈ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਉਨ੍ਹਾਂ ਨਾਲ ਜੁੜੇ ਵੱਖ-ਵੱਖ ਪਹਿਲੂਆਂ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਵਲੋਂ ਮੰਗਾਂ ਦੇ ਹੱਲ ਲਈ ਦਿਖਾਈ ਗਈ ਸੰਜੀਦਗੀ ਨੂੰ ਯੂਨੀਅਨ ਵਲੋਂ ਇਕ ਹਾਂ-ਪੱਖੀ ਕਦਮ ਮੰਨਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਦੇ ਵੱਖ-ਵੱਖ ਪੱਧਰਾਂ ‘ਤੇ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਬਣਾਇਆ ਜਾਵੇ ਤੇ ਉਨ੍ਹਾਂ ਨੂੰ ਬਣਦੇ ਸੇਵਾ ਲਾਭ ਅਤੇ ਹੋਰ ਹੱਕ ਦਿੱਤੇ ਜਾਣ ਤਾਂ ਜੋ ਉਹ ਬਿਨਾਂ ਕਿਸੇ ਆਰਥਿਕ ਤੇ ਮਾਨਸਿਕ ਅਸੁਰੱਖਿਆ ਦੇ ਆਪਣੀਆਂ ਸੇਵਾਵਾਂ ਨਿਭਾ ਸਕਣ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਹੁਣ ਇਨ੍ਹਾਂ ਮੰਗਾਂ ਸਬੰਧੀ ਠੋਸ ਫ਼ੈਸਲਾ ਲੈ ਕੇ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰੀ ਪੱਧਰ ‘ਤੇ ਲਿਖਤੀ ਹੁਕਮ ਜਾਰੀ ਨਹੀਂ ਹੁੰਦੇ, ਉਦੋਂ ਤੱਕ ਹੜਤਾਲ ਨੂੰ ਮੁਕੰਮਲ ਤੌਰ ‘ਤੇ ਜਾਰੀ ਰੱਖਿਆ ਜਾਵੇਗਾ। ਯੂਨੀਅਨ ਵਲੋਂ ਐਲਾਨ ਕੀਤਾ ਗਿਆ ਕਿ ਪਹਿਲਾਂ ਤੋਂ ਉਲੀਕੇ ਸੰਘਰਸ਼ ਮੁਤਾਬਿਕ 19 ਨਵੰਬਰ ਤੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਧਰਨੇ ਰਾਹੀਂ ਸਰਕਾਰ ਦਾ ਧਿਆਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਵੱਲ ਖਿੱਚਿਆ ਜਾਵੇਗਾ ਤੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਏਕਤਾ ਅਤੇ ਅਨੁਸ਼ਾਸਨ ਬਣਾਈ ਰੱਖਦੇ ਹੋਏ ਸੰਘਰਸ਼ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਆਗੂਆਂ ਨੇ ਪੰਜਾਬ ਸਰਕਾਰ ਨੂੰ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਆਉਣ ਵਾਲੀਆਂ ਮੀਟਿੰਗਾਂ ਦੌਰਾਨ ਜੇਕਰ ਐਨ.ਐਚ.ਏ. ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਨ੍ਹਾਂ ਵਲੋਂ ਸੰਘਰਸ਼ ਨੂੰ ਕਿਸੇ ਵੀ ਪੜਾਅ ਤੱਕ ਲੈ ਕੇ ਜਾਣ ਵਿਚ ਗੁਰੇਜ਼ ਨਹੀਂ ਕੀਤਾ ਜਾਵੇਗਾ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਬੱਸ ਸਟੈਂਡ ਦੀ ਵਰਕਸ਼ਾਪ ’ ਚ ਲੱਗੀ ਅੱਗ ਟਾਇਰਾਂ ਦੇ ਗੋਦਾਮ ’ਚੋਂ ਉਠੀਆਂ ਲਪਟਾਂ, 8 ਫਾਇਰ ਬ੍ਰਿਗੇਡ ਗੱਡੀਆਂ ਨੇ ਪਾਇਆ ਕਾਬ... ਅਗਲੀ ਖ਼ਬਰ ਸ਼ੱਕੀ ਹਾਲਾਤਾਂ ’ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Ad Position 24