17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੱਸ ਸਟੈਂਡ ਦੀ ਵਰਕਸ਼ਾਪ ’ ਚ ਲੱਗੀ ਅੱਗ ਟਾਇਰਾਂ ਦੇ ਗੋਦਾਮ ’ਚੋਂ ਉਠੀਆਂ ਲਪਟਾਂ, 8 ਫਾਇਰ ਬ੍ਰਿਗੇਡ ਗੱਡੀਆਂ ਨੇ ਪਾਇਆ ਕਾਬੂ

ਲੁਧਿਆਣਾ, 17 ਨਵੰਬਰ (ਭੁਪਿੰਦਰ ਸਿੰਘ ਬੈਂਸ)- ਬੱਸ ਸਟੈਂਡ ਸਥਿਤ ਸਰਕਾਰੀ ਬੱਸਾਂ ਦੀ ਮੁਰੰਮਤ ਵਰਕਸ਼ਾਪ ਵਿਚ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਅੱਗ ਵਰਕਸ਼ਾਪ ਅੰਦਰ ਬਣੇ ਟਾਇਰਾਂ ਦੇ ਵੱਡੇ ਗੋਦਾਮ ਵਿਚ ਲੱਗੀ, ਜਿਸਨੇ ਕੁੱਝ ਹੀ ਸਮੇਂ ਵਿਚ ਭਿਆਨਕ ਰੂਪ ਧਾਰਨ ਕਰ ਲਿਆ।

Ad Position 21
No active advertisement
ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਭੁਪਿੰਦਰ ਸਿੰਘ ਬੈਂਸ)- ਬੱਸ ਸਟੈਂਡ ਸਥਿਤ ਸਰਕਾਰੀ ਬੱਸਾਂ ਦੀ ਮੁਰੰਮਤ ਵਰਕਸ਼ਾਪ ਵਿਚ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਅੱਗ ਵਰਕਸ਼ਾਪ ਅੰਦਰ ਬਣੇ ਟਾਇਰਾਂ ਦੇ ਵੱਡੇ ਗੋਦਾਮ ਵਿਚ ਲੱਗੀ, ਜਿਸਨੇ ਕੁੱਝ ਹੀ ਸਮੇਂ ਵਿਚ ਭਿਆਨਕ ਰੂਪ ਧਾਰਨ ਕਰ ਲਿਆ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ਤੇ ਪੁੱਜੀਆਂ ਅਤੇ ਕਰੀਬ ਦੋ ਘੰਟਿਆਂ ਦੀ ਮੁਸ਼ਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਅਧਿਕਾਰੀ ਅਨੁਸਾਰ ਵਰਕਸ਼ਾਪ ਵਿਚ ਵੱਡੀ ਮਾਤਰਾ ਵਿਚ ਟਾਇਰ ਰੱਖੇ ਹੋਏ ਸਨ। ਟਾਇਰਾਂ ਵਿਚ ਮੌਜੂਦਾ ਰਬੜ ਕਾਰਨ ਅੱਗ ਤੇਜੀ ਨਾਲ ਫੈਲ ਗਈ, ਜਿਸ ਕਰਕੇ ਮੁਲਾਜ਼ਮਾਂ ਨੂੰ ਅੱਗ ਬੁਝਾਉਣ ਵਿਚ ਕਾਫੀ ਮੁਸ਼ਕਤ ਆਈ। ਰਾਹਤ ਦੀ ਗੱਲ ਰਹੀ ਕਿ ਬੱਸ ਸਟੈਂਡ ਕੰਪਲੈਕਸ ਵਿਚ ਮੌਜੂਦ ਸਰਕਾਰੀ ਪੈਟਰੋਲ ਪੰਪ ਅੱਗ ਦੀ ਲਪੇਟ ਵਿਚ ਆਉਣ ਤੋਂ ਬਚ ਗਿਆ। ਅੱਗ ਪੈਟਰੋਲ ਪੰਪ ਤੋਂ ਦੂਰ ਹੋਣ ਕਾਰਨ ਇਕ ਵੱਡਾ ਹਾਦਸਾ ਟਲ ਗਿਆ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦਾ ਮੁਲਾਕਣ ਵਿਭਾਗੀ ਜਾਂਚ ਤੋਂ ਬਾਅਦ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਨੇ ਪਿੰਡ ਭਾਮੀਆਂ ਖੁਰਦ ’ ਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਖੇਡ ਮੈਦਾਨ ਦਾ ਕੀਤਾ ਉਦਘਾ... ਅਗਲੀ ਖ਼ਬਰ ਐਨ . ਐਚ . ਐਮ . ਇੰਪਲਾਈਜ਼ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਧਰਨਾ
Ad Position 24